ਸੀ ਆਰ ਐਮ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਕਪੂਰਥਲਾ  (ਸਮਾਜ ਵੀਕਲੀ) (ਕੌੜਾ) – ਡਾਇਰੈਕਟਰ ਖੇਤੀਬਾੜੀ ਪੰਜਾਬ ਡਾਕਟਰ ਸੁਖਦੇਵ ਸਿੰਘ ਸਿੱਧੂ ਦੀਆਂ ਹਦਾਇਤਾਂ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਬਲਾਕ ਨਡਾਲਾ ਦੇ ਵੱਖ ਵੱਖ ਪਿੰਡਾਂ ਵਿੱਚ  ਕਰੋਪ ਰੈਜ਼ੀਡਿਊ  ਸਕੀਮ ਅਧੀਨ  ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਬਲਾਕ ਟੈਕਨਾਲੋਜੀ ਮੈਨੇਜਰ ਯਾਦਵਿੰਦਰ ਸਿੰਘ ਅਤੇ ਖੇਤੀਬਾਡ਼ੀ ਉਪ ਨਿਰੀਖਕ  ਗੁਰਦੇਵ ਸਿੰਘ ਨੇ  ਪਿੰਡ ਬੱਸੀ ਸਰਕਲ ਬਜਾਜ  ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ।

ਬਲਾਕ ਖੇਤੀਬਾੜੀ ਅਫਸਰ ਨਡਾਲਾ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ  ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਦੇ ਵੱਖ ਵੱਖ ਪਿੰਡਾਂ  ਵਿੱਚ ਸੀ ਆਰ ਐੱਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਟੈਕਨਾਲੋਜੀ ਮੈਨੇਜਰ ਨਡਾਲਾ ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ  ਆਤਮਾ ਅਤੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਦੱਸਿਆ ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਘੱਟ ਜ਼ਹਿਰਾਂ ਅਤੇ ਘੱਟ ਖਾਦਾਂ ਦੀ ਵਰਤੋਂ ਕਰ ਕੇ ਮਿਆਰੀ ਉਪਜ ਪੈਦਾ ਕਰਨ । ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਦਾਲਾਂ ਹੇਠ ਰਕਬਾ ਜ਼ਰੂਰ ਵਧਾਉਣ ।

ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਮਕਸਦ ਕਣਕ ਝੋਨੇ ਹੇਠੋਂ ਰਕਬਾ ਘਟਾ ਕੇ ਦਾਲਾਂ, ਤੇਲ ਬੀਜ,ਅਤੇ ਹੋਰ ਸਬਜ਼ੀਆਂ ਹੇਠ ਰਕਬਾ ਵਧਾਉਣਾ ਹੈ । ਉਹਨਾਂ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਕਰਨ ਦੀ ਲੋੜ ਤੇ ਜੋਰ ਦਿੱਤਾ। ਇਸ ਮੌਕੇ ਖੇਤੀਬਾਡ਼ੀ ਉਪ ਨਿਰੀਖਕ ਗੁਰਦੇਵ ਸਿੰਘ ਸਰਕਲ ਬਜਾਜ ਨੇ ਕਿਸਾਨਾਂ ਨੂੰ ਪੌਸ਼ਟਿਕ ਬਗੀਚੀ ਬਾਰੇ ਦੱਸਿਆ ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਸਾਇਣਕ ਖਾਦਾਂ ਅਤੇ ਜ਼ਹਿਰਾਂ ਨੂੰ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਉਪਰ ਨਾ ਵਰਤਣ ।ਇਸ ਮੌਕੇ ਸੁਰਜੀਤ ਸਿੰਘ ਸਰਪੰਚ ਪਿੰਡ ਬੱਸੀ, ਮਹਿੰਦਰ ਸਿੰਘ ਡਿਪੂ ਹੋਲਡਰ ,ਪ੍ਰੀਤਮ ਸਿੰਘ ਸਾਬਕਾ ਮੈਂਬਰ , ਬਲਵੀਰ ਸਿੰਘ ਸਾਬਕਾ ਮੈਂਬਰ ,ਰੂੜ ਸਿੰਘ ਅਤੇ ਪਿੰਡ ਦੇ ਹੋਰ ਉੱਘੇ ਕਿਸਾਨ ਹਾਜ਼ਰ ਸਨ ।

Previous articleਸ਼ਰਧਾ ਜਾਂ ਦਿਖਾਵਾ ?
Next articleਸਾਡੀ ਸਰਕਾਰ