ਸੀ ਡੀ ਪੀ ਸਕੀਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-  ਡਾਇਰੈਕਟਰ ਖੇਤੀਬਾੜੀ ਪੰਜਾਬ ਡਾਕਟਰ ਰਜੇਸ਼ ਕੁਮਾਰ ਵਸ਼ਿਸ਼ਟ ਦੀਆਂ ਹਦਾਇਤਾਂ ਅਨੁਸਾਰ  ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਪਿੰਡ ਕਰਨੈਲਗੰਜ ਵਿਖੇ ਸੀ ਡੀ ਪੀ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਬਲਾਕ ਖੇਤੀਬਾੜੀ ਅਫਸਰ ਨਡਾਲਾ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਕਰੌਪ ਡਾਈਵਰਸੀਫਿਕੇਸ਼ਨ ਸਕੀਮ ਤਹਿਤ ਬਲਾਕ ਦੇ ਵੱਖ ਵੱਖ ਪਿੰਡਾਂ  ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ।

ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਮਕਸਦ ਕਣਕ ਝੋਨੇ ਹੇਠੋਂ ਰਕਬਾ ਘਟਾ ਕੇ ਦਾਲਾਂ, ਤੇਲ ਬੀਜ,ਅਤੇ ਹੋਰ ਸਬਜ਼ੀਆਂ ਹੇਠ ਰਕਬਾ ਵਧਾਉਣਾ ਹੈ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਟੈਕਨਾਲੋਜੀ ਮੈਨੇਜਰ ਨਡਾਲਾ ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ  ਆਤਮਾ ਅਤੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਦੱਸਿਆ ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਘੱਟ ਜ਼ਹਿਰਾਂ ਅਤੇ ਘੱਟ ਖਾਦਾਂ ਦੀ ਵਰਤੋਂ ਕਰ ਕੇ ਮਿਆਰੀ ਉਪਜ ਪੈਦਾ ਕਰਨ ਉਹਨਾਂ  ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਦਾਲਾਂ ਹੇਠ ਰਕਬਾ ਜ਼ਰੂਰ ਵਧਾਉਣ ।

ਖੇਤੀਬਾਡ਼ੀ ਉਪ ਨਿਰੀਖਕ ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਖੇਤਾਂ ਦਾ ਸਮੇਂ ਸਮੇਂ ਤੇ ਨਿਰੀਖਣ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਜੇ ਕਿਤੇ ਪੀਲੀ ਕੁੰਗੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਦਵਾਈ ਦੀ ਸਪਰੇਅ ਕੀਤੀ  ਜਾਵੇ ।

Previous articleਪੰਜਾਬ ਦੇ ਘਪਲਾਤੰਤਰ ਦੀ ਇਕ ਝਲਕ
Next articlePanesar invites Rihanna to talk on Indian farmers’ protest