ਸੁਖਬੀਰ ਸਿੰਘ ਬਾਦਲ ਅੱਜ ਨਗਰ ਕੌਸਲ ਚੋਣਾਂ ਲਈ ਵਿਚਾਰ ਵਟਾਂਦਰਾ ਕਰਨਗੇ -ਡਾ ਉਪਿੰਦਰਜੀਤ ਕੌਰ

 ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਸੁਲਤਾਨਪੁਰ ਲੋਧੀ ’ਚ 8  ਜਨਵਰੀ ਨੂੰ (ਅੱਜ ) ਆ ਰਹੇ ਹਨ । ਜੋ ਕਿ ਸੁਲਤਾਨਪੁਰ ਲੋਧੀ  ਵਿਖੇ ਅਕਾਲੀ ਦਲ ਦੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ।ਜਿਸ ਸਬੰਧੀ ਉਨ੍ਹਾਂ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਖਜ਼ਾਨਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ  ਅਕਾਲੀ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਜਿਸ ’ਚ ਵੱਡੀ ਗਿਣਤੀ ਵਿਚ  ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਬੀਬੀ ਉਪਿੰਦਰਜੀਤ ਕੌਰ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਅਕਾਲੀ ਆਗੂਆਂ ’ਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਆਮਦ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਆ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਨੂੰ ਵੀ ਅਕਾਲੀ ਦਲ ਵਿੱਚ ਸ਼ਾਮਲ ਕਰਨਗੇ। ਇਸ ਮੌਕੇ ਸ਼੍ਰੋਮਣੀ  ਵੱਡੀ ਗਿਣਤੀ ’ਚ ਯੂਥ ਅਕਾਲੀ ਆਗੂ ਸ਼ਾਮਲ ਸਨ।
Previous articleਧਰਤੀ ਦੇ ਪੁੱਤਰ ਧੀਆਂ ਨੂੰ ਸਲਾਮ
Next articleਨਗਰ ਕੌਸਲ ਚੋਣਾਂ ਦੀਆਂ ਤਿਆਰੀਆਂ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਆਯੋਜਿਤ