(ਸਮਾਜ ਵੀਕਲੀ) :ਭਾਰਤੀ ਜਨਤਾ ਪਾਰਟੀ ਦੇ ਆਗੂ ਸੁਰਜੀਤ ਕੁਮਾਰ ਜਿਆਣੀ, ਜੋ ਅੱਜ ਦੀ ਮੀਟਿੰਗ ’ਚ ਮੌਜੂਦ ਸਨ, ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਬੜੇ ਹੀ ਸੁਖਾਵੇਂ ਮਾਹੌਲ ’ਚ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਦੇ ਉਸਾਰੂ ਹੱਲ ਲਈ ਕਈ ਵਾਰ ਇੱਕ ਤੋਂ ਵੱਧ ਵਾਰ ਮੀਟਿੰਗਾਂ ਕਰਨੀਆਂ ਪੈਂਦੀਆਂ ਹਨ। ਇਸ ਲਈ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਮੁੜ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਨੇ ਆਪੋ-ਆਪਣਾ ਪੱਖ ਰੱਖ ਦਿੱਤਾ ਹੈ ਅਤੇ ਗੱਲਬਾਤ ਅਗਾਂਹ ਤੁਰ ਪਈ ਹੈ।