ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲਾ ਬੈਂਚ ਬੁੱਧਵਾਰ ਨੂੰ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਉੱਤੇ ਸੁਣਵਾਈ ਕਰੇਗਾ।ਇਨ੍ਹਾਂ ਵਿੱਚ ਜੰਮੂ ਕਸ਼ਮੀਰ ਵਿੱਚ ਮੀਡੀਆ ਅਤੇ ਹੋਰ ਪਾਬੰਦੀਆ ਹਟਾਉਣ ਸਮੇਤ ਹੋਰਨਾਂ ਪਟੀਸ਼ਨਾਂ ਸ਼ਾਮਲ ਹਨ। ਇੱਕ ਪਟੀਸ਼ਨ ਸੀਪੀਐੱਮ ਦੇ ਆਗੂ ਸੀਤਾਰਾਮ ਯੇਚੁਰੀ ਵੱਲੋਂ ਦਾਇਰ ਕੀਤੀ ਹੋਈ ਹੈ। ਉਨ੍ਹਾਂ ਨੇ ਆਪਣੀ ਪਾਰਟੀ ਦੇ ਸੂਬਾਈ ਆਗੂ ਮੁਹੰਮਦ ਤਾਰੀਗਾਮੀ ਦੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਹੋਈ ਹੈ।
INDIA ਸੁਪਰੀਮ ਕੋਰਟ ’ਚ ਧਾਰਾ 370 ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਅੱਜ