ਸੁਪਰੀਮ ਕੋਰਟ ’ਚ ਵਿਕਾਸ ਦੂਬੇ ਮੁਕਾਬਲੇ ਸਬੰਧੀ ਸਿੱਟ ਬਣਾਏ ਜਾਣ ਦੀ ਮੰਗ ਕਰਦੀ ਪਟੀਸ਼ਨ ਦਾਇਰ

ਨਵੀਂ ਦਿੱਲੀ (ਸਮਾਜਵੀਕਲੀ): ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼ (ਪੀਯੂਸੀਐੱਲ) ਵਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗੈਂਗਸਟਰ ਵਿਕਾਸ ਦੂਬੇ ਦੀ ਪੁਲੀਸ ਮੁਕਾਬਲੇ ਵਿੱਚ ਹੋਈ ਮੌਤ ਸਬੰਧੀ ਪੜਤਾਲ ਕਰਵਾਏ ਜਾਣ ਸਬੰਧੀ ਆਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਇਸ ਪੜਤਾਲ ਲਈ ਅਜਿਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਏ ਜਾਣ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਊੱਤਰ ਪ੍ਰਦੇਸ਼ ਵਿੱਚ ਸੇਵਾ ਨਿਭਾਊਣ ਵਾਲੇ ਅਫਸਰ ਸ਼ਾਮਲ ਨਾ ਹੋਣ।

ਪਟੀਸ਼ਨਰਾਂ ਨੇ ਸਿਖਰਲੀ ਅਦਾਲਤ ਤੋਂ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕਮੇਟੀ ਬਣਾਏ ਜਾਣ ਦੀ ਮੰਗ ਵੀ ਕੀਤੀ ਹੈ, ਜਿਸ ਵਲੋਂ ਊੱਤਰ ਪ੍ਰਦੇਸ਼ ਵਿੱਚ ਹੋ ਰਹੇ ਮੁਕਾਬਲਿਆਂ ਅਤੇ ਮੌਜੂਦ ਅਪਰਾਧੀਆਂ-ਸਿਆਸਤਦਾਨਾਂ ਦੇ ਗੱਠਜੋੜ ਦੀ ਜਾਂਚ ਕੀਤੀ ਜਾਵੇ।

Previous articleਹਾਰਦਿਕ ਪਟੇਲ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
Next article‘Operation’ Lotus to bloom in Rajasthan too?