ਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ: ਹਰਦੀਪ ਿਸੰਘ ਪੁਰੀ

ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੁਪਰੀਮ ਕੋਰਟ ਵੱਲੋਂ ਸੈਂਟਰਲ ਵਿਸਟਾ ਪ੍ਰਾਜੈਕਟ ਦੀ ਉਸਾਰੀ ਨੂੰ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਾਤਾਵਰਨ ਸਬੰਧੀ ਤੌਖ਼ਲਿਆਂ ਪ੍ਰਤੀ ਹਮੇਸ਼ਾ ਸੰਜੀਦਾ ਰਹੀ ਹੈ। ਸ਼ਹਿਰੀ ਅਤੇ ਮਕਾਨ ਉਸਾਰੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਨਵੀਂ ਸੰਸਦ ਦੀ ਉਸਾਰੀ ਦੌਰਾਨ ਉੱਚ ਮਾਪਦੰਡਾਂ ਦਾ ਪਾਲਣ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿਸ਼ਵ ਪੱਧਰ ਦੀ ਰਾਜਧਾਨੀ ਵਾਲਾ ਸ਼ਹਿਰ ਬਣਨ ਜਾ ਰਿਹਾ ਹੈ ਅਤੇ ਮੁਲਕ ਦੀ ਆਜ਼ਾਦੀ ਦੀ 75ਵੇਂ ਵਰ੍ਹੇਗੰਢ ’ਤੇ ਨਵੇਂ ਭਾਰਤ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਦਿਆਂ ਨਵੀਂ ਸੰਸਦ ਦਾ ਨਿਰਮਾਣ ਹੋ ਜਾਵੇਗਾ।

Previous articleਸੁਪਰੀਮ ਕੋਰਟ ਵੱਲੋਂ ਨਵੀਂ ਸੰਸਦ ਦੀ ਉਸਾਰੀ ਲਈ ਰਾਹ ਪੱਧਰਾ
Next articleਜੌਹਨਸਨ ਨੇ ਕਿਸਾਨੀ ਸੰਘਰਸ਼ ਕਾਰਨ ਦੌਰਾ ਰੱਦ ਕੀਤਾ : ਸੁਖਬੀਰ