*ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ
*ਵੱਖ ਵੱਖ ਥਾਵਾਂ ਤੇ ਸ਼ਹਿਰਵਾਸੀਆਂ ਨੇ ਵਿਧਾਇਕ ਚੀਮਾ ਦਾ ਕੀਤਾ ਨਿੱਘਾ ਸਵਾਗਤ
(ਕੇ ਐੱਸ ਕੌੜਾ) (ਸਮਾਜ ਵੀਕਲੀ): ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲੜ ਰਹੇ ਕਾਂਗਰਸੀ ਉਮੀਦਵਾਰਾਂ ਹੱਕ ਚ ਅੱਜ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਉਮੀਦਵਾਰਾਂ , ਆਗੂਆਂ , ਵਰਕਰਾਂ ਅਤੇ ਸ਼ਹਿਰ ਵਾਸੀਆਂ ਨਾਲ ਮਿਲਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਚ ਪੈਦਲ ਮਾਰਚ ਕਢਿਆ ਗਿਆ। ਇਸ ਦੌਰਾਨ ਵਿਧਾਇਕ ਚੀਮਾ ਨੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਵਿਧਾਇਕ ਚੀਮਾ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਉਥੇ ਚੀਮਾ ਤੇ ਉਮੀਦਵਾਰਾਂ ਨੂੰ ਹੀ ਹਾਰ ਅਤੇ ਸਿਰੋਪਾਓ ਪਾਕੇ ਸਨਮਾਨਿਤ ਵੀ ਕੀਤਾ।
ਚੀਮਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਚੰਗੇ ਬੰਦਿਆਂ ਨੂੰ ਜਿਤਾਕੇ ਭੇਜਣ ਦੀ ਅਪੀਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਲੋਕਤੰਤਰ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ, ਸਫਾਈ ਵਿਵਸਥਾ ਦੇ ਲਈ ਜ਼ਰੂਰੀ ਹੈ ਕਿ ਚੰਗੇ ਬੰਦਿਆਂ ਨੂੰ ਜਿਤਾਇਆ ਜਾਵੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਪੰਜੇ ਦਾ ਬਟਨ ਦਬਾਕੇ ਜਿਤਾਇਆ ਜਾਵੇ।