ਸੁਸ਼ੀਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ (ਸਮਾਜ ਵੀਕਲੀ):ਇੱਥੋਂ ਦੀ ਇੱਕ ਅਦਾਲਤ ਨੇ ਛੱਤਰਸਾਲ ਸਟੇਡੀਅਮ ਵਿੱਚ ਨੌਜਵਾਨ ਪਹਿਲਵਾਨ ਦੇ ਕਤਲ ਮਾਮਲੇ ਵਿੱਚ ਓਲੰਪੀਅਨ ਸੁਸ਼ੀਲ ਕੁਮਾਰ ਨੂੰ ਅੱਜ ਨੌਂ ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਪੁਲੀਸ ਉਸ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਮੰਗ ਰਹੀ ਸੀ। ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਸੁਸ਼ੀਲ ਕੁਮਾਰ ਨੂੰ ਮੈਟਰੋਪੌਲੀਟਨ ਮੈਜਿਸਟ੍ਰੇਟ ਰਸ਼ਮੀ ਗੁਪਤਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਹਿਲਵਾਨ ਸੁਸ਼ੀਲ ਕੁਮਾਰ ’ਤੇ ਕਤਲ, ਇਰਾਦਨ ਕਤਲ ਅਤੇ ਅਗਵਾ ਕਰਨ ਦੇ ਦੋਸ਼ ਹਨ। ਗ੍ਰਿਫ਼ਤਾਰੀ ਮਗਰੋਂ ਅਦਾਲਤ ਨੇ ਉਸ ਨੂੰ ਛੇ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ, ਜਿਸ ਵਿੱਚ ਚਾਰ ਦਿਨ ਦਾ ਹੋਰ ਵਾਧਾ ਕੀਤਾ ਗਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿਛਲੇ ਸਾਲ ਰੇਲ ਪੱਟੜੀਆਂ ’ਤੇ 8700 ਤੋਂ ਵੱਧ ਲੋਕਾਂ ਨੇ ਜਾਨ ਗੁਆਈ
Next articleਜੀਐੱਸਟੀ ਦੇ ਮੁੱਦੇ ’ਤੇ ਕਾਂਗਰਸ ਨੇ ਕੇਂਦਰ ਨੂੰ ਘੇਰਿਆ