ਸੂਬੇ ਦੀ ਵਿੱਤੀ ਹਾਲਤ ਬਿਹਤਰ ਅਤੇ ਕਾਬੂ ਹੇਠ: ਕੈਪਟਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤੀ ਸਾਲ 2020-21 ਲਈ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਦਸਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਪਹਿਲਾਂ ਨਾਲੋਂ ਬਿਹਤਰ ਤੇ ਕਾਬੂ ਹੇਠ ਹਨ। ਉਨ੍ਹਾਂ ਅਗਲੇ ਦੋ ਸਾਲਾਂ ਦੌਰਾਨ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਭਵਿੱਖੀ ਬਜਟ ਯੋਜਨਾਵਾਂ ਨਾਲ ਪ੍ਰਗਤੀਸ਼ੀਲ ਰੋਡਮੈਪ ਤਿਆਰ ਕੀਤਾ ਹੈ, ਜੋ ਰਾਜ ਦੇ ਸਰਬਪੱਖੀ ਵਿਕਾਸ ਲਈ ਰਾਹ ਪੱਧਰਾ ਕਰੇਗਾ। ਬਜਟ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਅਕਾਲੀਆਂ ’ਤੇ ਵਰ੍ਹਦਿਆਂ ਕੈਪਟਨ ਨੇ ਕਿਹਾ ਕਿ ਅਕਾਲੀਆਂ ਦਾ ਇਕੋ-ਇਕ ਉਦੇਸ਼ ਕਾਂਗਰਸ ਸਰਕਾਰ ਨੂੰ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ, ਜਿਨ੍ਹਾਂ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਤਹਿਸ ਨਹਿਸ ਕਰ ਦਿੱਤਾ, ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਦਾ ਧਿਆਨ ਵਿਕਾਸਮੁਖੀ ਬਜਟ ਤੋਂ ਲਾਂਭੇ ਕਰਨਾ ਚਾਹੁੰਦੇ ਹਨ।

Previous articleਵਿੱਤੀ ਸਾਲ 2020-21 ਲਈ 7712 ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼
Next articleਚਾਲੂ ਮਾਲੀ ਸਾਲ ਵਾਲੇ ਬਜਟ ਐਲਾਨਾਂ ਤੋਂ ਪਿੱਛੇ ਹਟੇ ਵਿੱਤ ਮੰਤਰੀ