ਮਹਿਤਪੁਰ (ਸਮਾਜ ਵੀਕਲੀ) (ਨੀਰਜ ਵਰਮਾ): ਸੇਂਟ ਜੂਡਸ ਕਾਨਵੈਂਟ ਸਕੂਲ ਮਹਿਤਪੁਰ ਵਿਖੇ ਡਾਇਰੈਕਟਰ ਫਾਦਰ ਬੈਟਸਨ ਅਤੇ ਸਕੂਲ ਪ੍ਰਿੰਸੀਪਲ ਸਿਸਟਰ ਐਂਜਲਾ ਦੀ ਅਗਵਾਈ ਵਿਚ ਗਣਤੰਤਰ ਦਿਵਸ ਮਨਾਇਆ ਗਿਆ ।ਇਸ ਮੌਕੇ ਤੇ ਫਾਦਰ ਬੈਟਸਨ ਦੁਆਰਾ ਝੰਡਾ ਲਹਿਰਾਇਆ ਗਿਆ ਅਤੇ ਉਨ੍ਹਾਂ ਵੱਲੋਂ ਗਣਤੰਤਰ ਦਿਵਸ ਤੇ ਇਕਜੁੱਟ ਹੋ ਕੇ ਕੰਮ ਕਰਨ ਅਤੇ ਆਪਣੇ ਫਰਜ਼ਾਂ ਨੂੰ ਨਿਭਾਉਣ ਲਈ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪ੍ਰੇਰਿਤ ਕੀਤਾ । ਅਧਿਆਪਕਾਂ ਦੁਆਰਾ ਰਾਸ਼ਟਰੀ ਗਾਣ ਗਾਇਆ ਗਿਆ। ਮੈਡਮ ਮਨਜੀਤ ਕੌਰ ਵੱਲੋਂ ਗਣਤੰਤਰ ਦਿਵਸ ਨਾਲ ਸਬੰਧਤ ਭਾਸ਼ਣ ਦਿੱਤਾ ਗਿਆ । ਇਸ ਮੌਕੇ ਮੈਡਮ ਨਿਸ਼ਾ ,ਮਮਤਾ ਪਵਨਦੀਪ ਕੌਰ, ਰਾਜਵਿੰਦਰ ,ਮਲਕੀਤ ਕੌਰ ਇੰਦਰਜੀਤ ਕੌਰ, ਰਜਨੀ ਬਾਲਾ ਆਦਿ ਹਾਜ਼ਰ ਸਨ
HOME ਸੇਂਟ ਜੂਡਸ ਕਾਨਵੈਂਟ ਸਕੂਲ ਮਹਿਤਪੁਰ ਵਿਖੇ ਗਣਤੰਤਰ ਦਿਵਸ ਮਨਾਇਆ