ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੀਆਂ ਤਸਵੀਰਾਂ ਦੇ ਅਧਾਰ ਤੇ ਹੋਵੇਗੀ ਜ਼ਮੀਨ ਦੀ ਫ਼ਰਦ ਤੇ ਲਾਲ ਐਂਟਰੀ

ਕਿਸਾਨ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ-ਕਰਮਜੀਤ ਕੌੜਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਕਿਸਾਨ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਉਂਕਿ ਪੰਜਾਬ ਸਰਕਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਮਾਲ ਵਿਭਾਗ ਵੱਲੋਂ ਇਸ ਪ੍ਰਤੀ ਕਾਫੀ ਸਖਤੀ ਨਾਲ ਕਦਮ ਚੁੱਕੇ ਜਾ ਰਹੇ ਹਨ । ਇਹ ਸ਼ਬਦ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਕੌੜਾ ਨੇ ਇਕ ਪ੍ਰੈਸ ਬਿਆਨ ਰਾਹੀਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਤੀ ਪੂਰੀ ਸਖ਼ਤੀ ਨਾਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੇ ਕਿਸੇ ਤੇ ਵੀ ਕਿਸੇ ਵਿਭਾਗ ਦੁਆਰਾ ਕੋਈ ਛਾਪਾ ਨਹੀਂ ਮਾਰਿਆ ਜਾਵੇਗਾ ਤੇ ਨਾ ਹੀ ਕਿਸੇ ਕਿਸਾਨ ਤੇ ਪਰਚਾ ਦਰਜ ਕੀਤਾ ਜਾਵੇਗਾ।

ਬਲਕਿ ਸੈਟੇਲਾਈਟ ਰਾਹੀਂ ਜੋ ਤਸਵੀਰਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਸਬੰਧਿਤ ਵਿਭਾਗ ਨੂੰ ਪ੍ਰਾਪਤ ਹੋਣਗੀਆਂ। ਉਨ੍ਹਾਂ ਤਸਵੀਰਾਂ ਦੇ ਆਧਾਰ ਦੇ ਉੱਤੇ ਮਾਲ ਵਿਭਾਗ ਵੱਲੋਂ ਕਿਸਾਨਾਂ ਦੀ ਸਬੰਧਤ ਜ਼ਮੀਨ ਦੀ ਫਰਦ ਦੇ ਇੰਦਰਾਜ ਵਿੱਚ ਲਾਲ ਐਂਟਰੀ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਸੰਬੰਧਿਤ ਵਿਭਾਗਾਂ ਨੂੰ ਪੱਤਰ ਜਾਰੀ ਹੋ ਚੁੱਕੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਦੁਆਰਾ ਚੁੱਕੇ ਜਾ ਰਹੇ ਸਖ਼ਤ ਕਦਮਾਂ ਤੋਂ ਬਚਣ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯਾਰ ਮਿੱਤਰ
Next articleਆਦਰਮਾਨ ਦਾ ਸਲਾਨਾ ਛਿੰਝ ਮੇਲਾ 5 ਅਕਤੂਬਰ ਨੂੰ ਖਿੱਚ ਦਾ ਕੇਂਦਰ ਹੋਵੇਗਾ ਅਮਰ ਸੈਂਬੀ ਦਾ ਅਖਾੜਾ