ਸੈਸ਼ਨ ਕੋਰਟ ਵੱਲੋਂ ਜੀਕੇ ਨੂੰ ਰਾਹਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਸੈਸ਼ਨ ਜੱਜ ਦੀ ਅਦਾਲਤ ਨੇ ਰਾਹਤ ਦਿੰਦਿਆਂ ਹੇਠਲੀ ਅਦਾਲਤ ਵੱਲੋਂ ਜੀਕੇ ਖ਼ਿਲਾਫ਼ 24 ਘੰਟਿਆਂ ਦੇ ਅੰਦਰ ਕੇਸ ਦਰਜ ਕਰਨ ਦੇ ਜਾਰੀ ਕੀਤੇ ਹੁਕਮਾਂ ਉੱਤੇ 7 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਸੈਸ਼ਨ ਜੱਜ ਓ.ਪੀ. ਸੈਣੀ ਦੀ ਅਦਾਲਤ ਵਿੱਚ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਮੈਨੇਜਰ ਸੂਬੇਦਾਰ ਹਰਜੀਤ ਸਿੰਘ ਦੇ ਵਕੀਲ ਮਨਿੰਦਰ ਸਿੰਘ ਤੇ ਕਮੇਟੀ ਮੈਂਬਰ ਗੁਰਮੀਤ ਸਿੰਘ ਸ਼ੰਟੀ ਦੇ ਵਕੀਲ ਦਰਮਿਆਨ ਤਿੱਖੀ ਬਹਿਸ ਹੋਈ। ਸ੍ਰੀ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿੱਚ ਪੇਸ਼ ਕੀਤੇ ਸਬੂਤਾਂ ਨੂੰ ਜੀਕੇ ਦੇ ਵਕੀਲ ਨੇ ਝੂਠਾ ਕਰਾਰ ਦਿੱਤਾ। ਜੱਜ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਗੁਰਮੀਤ ਸਿੰਘ ਸ਼ੰਟੀ ਨੂੰ ਆਪਣਾ ਜਵਾਬ ਦਾਖ਼ਲ ਕਰਨ ਦਾ ਸਮਾਂ ਦਿੰਦੇ ਹੋਏ ਅਗਲੀ ਬਹਿਸ ਲਈ 7 ਜਨਵਰੀ 2019 ਦੀ ਤਰੀਕ ਤੈਅ ਕੀਤੀ। ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਜੀਕੇ ਖ਼ਿਲਾਫ਼ 24 ਘੰਟਿਆਂ ਦੇ ਅੰਦਰ ਕੇਸ ਦਰਜ ਕਰਨ ਸਬੰਧੀ ਦਿੱਤੇ ਗਏ ਹੁਕਮਾਂ ’ਤੇ ਵੀ 7 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ।

Previous articleਕੋਲਿਆਂਵਾਲੀ ਵੱਲੋਂ ਮੁਹਾਲੀ ਅਦਾਲਤ ’ਚ ਸਮਰਪਣ
Next articleਬਰਤਾਨਵੀ ਹਵਾਈ ਫ਼ੌਜ ’ਚ ਗ੍ਰੰਥੀ ਤੇ ਮੌਲਵੀ ਦੀ ਨਿਯੁਕਤੀ