ਨਵੀਂ ਦਿੱਲੀ (ਸਮਾਜ ਵੀਕਲੀ) :ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਸੰਸਦ ਦੇ ਮੌਨਸੂਨ ਇਜਲਾਸ ਤੋਂ 72 ਘੰਟੇ ਪਹਿਲਾਂ ਆਪਣਾ ਕਰੋਨਾ ਟੈਸਟ ਕਰਾਉਣ। ਸੰਸਦ ਦਾ ਇਜਲਾਸ 14 ਸਤੰਬਰ ਤੋਂ ਪਹਿਲੀ ਅਕਤੂਬਰ ਤੱਕ ਚੱਲਣ ਦੀ ਸੰਭਾਵਨਾ ਹੈ। ਸ੍ਰੀ ਬਿਰਲਾ ਨੇ ਕਿਹਾ ਕਿ ਸੰਸਦ ਮੈਂਬਰਾਂ ਤੋਂ ਇਲਾਵਾ ਸੰਸਦ ਭਵਨ ਦੇ ਅੰਦਰ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਕਰੋਨਾ ਦਾ ਟੈਸਟ ਹੋਵੇਗਾ।
HOME ਸੈਸ਼ਨ ਤੋਂ 72 ਘੰਟੇ ਪਹਿਲਾਂ ਕਰੋਨਾ ਟੈਸਟ ਕਰਾਉਣ ਮੈਂਬਰ: ਸਪੀਕਰ