ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਕਾਲਜ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਣੀ ਸ਼ਹਾਦਤ ਸਿੱਖ ਧਰਮ ਵਿੱਚ ਉਨ੍ਹਾਂ ਦੇ ਯੋਗਦਾਨ ਸਬੰਧੀ ਵਿਸ਼ਿਆਂ ਤੇ ਪੋਸਟਰ ਬਣਾਏ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਰਵਾਏ ਗਏ।
ਇਸ ਆਨਲਾਈਨ ਮੁਕਾਬਲੇ ਚ ਪੰਜ ਕਲਾਸਾਂ ਦੇ ਅੱਠ ਵਿਦਿਆਰਥੀਆਂ ਨੇ ਹਿੱਸਾ ਲਿਆ। ਗ਼ੌਰਤਲਬ ਹੈ ਕਿ ਇਹ ਮੁਕਾਬਲਾ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ਦੀ ਲੜੀ ਵਿੱਚ ਤੀਸਰਾ ਮੁਕਾਬਲਾ ਸੀ। ਇਸ ਤੋਂ ਪਹਿਲਾਂ ਵੀ ਦੋ ਹੋਰ ਮੁਕਾਬਲੇ ਕੁਇਜ ਅਤੇ ਲੇਖ ਮੁਕਾਬਲਾ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਵਨਦੀਪ ਕੌਰ ਖਾਲਸਾ ਕਾਲਜ ਫਾਰ ਵਿਮੈਨ ਅੰਮ੍ਰਿਤਸਰ ਅਤੇ ਗੁਰਲੀਨ ਕੌਰ ਪੰਜਾਬ ਯੂਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਰੀਜਨਲ ਕੈਂਪਸ ਹੁਸ਼ਿਆਰਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ।
ਗਗਨਦੀਪ ਕੌਰ ਫਾਜ਼ਿਲਕਾ ਨੇ ਦੂਸਰਾ ਅਤੇ ਸ਼ੀਤਲ ਸ਼ਰਮਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਨੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਹਰ ਕਾਲਜ ਵੱਲੋਂ ਕਰਵਾਏ ਜਾਣੇ ਚਾਹੀਦੇ ਹਨ ਤਾਂ, ਜੋ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਇਤਿਹਾਸ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ ।