ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਨੇ ਸ਼ਹੀਦ ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰੇ ਵੱਡੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਖਾਤਰ ਮਰ ਮਿੱਟਣ ਲਈ ਪ੍ਰੇਰਿਤ ਕਰਦੀ ਹੈ – ਵਰੁਣ , ਸੋਢੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਸੰਖੇਪ ਵਿਚਾਰ-ਚਰਚਾ ਕਰਦਿਆਂ ਆਗੂਆਂ ਪ੍ਰੈੱਸ ਕਲੱਬ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਸੋਢੀ ਅਤੇ ਪ੍ਰਧਾਨ ਵਰੁਣ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਸਮਝਣ ਲਈ ਉਸ ਸਮੇਂ ਦੇ ਕੌਮਾਂਤਰੀ, ਕੌਮੀ ਅਤੇ ਪੰਜਾਬ ਦੇ ਹਾਲਾਤ ਨੂੰ ਸਮਝਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੇ ਸਮਾਜਵਾਦੀ ਵਿਚਾਰਾਂ ਨਾਲ਼ ਆਪਣੇ ਸਮੇਂ ਦੀ ਸਿਆਸਤ ਅਤੇ ਇਤਿਹਾਸ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਭਗਤ ਸਿੰਘ ਦੀ ਸ਼ਹੀਦੀ ਤੋਂ ਬਾਅਦ ਭਾਰਤ ਵਿੱਚ ਜਿੰਨੀਆਂ ਵੀ ਇਨਕਲਾਬੀ ਲਹਿਰਾਂ ਉਤਪੰਨ ਹੋਈਆਂ, ਉਨ੍ਹਾਂ ਲਹਿਰਾਂ ਵਿੱਚ ਭਗਤ ਸਿੰਘ ਦੀ ਸ਼ਖ਼ਸੀਅਤ ਅਤੇ ਵਿਚਾਰਾਂ ਨੇ ਵਡਮੁੱਲਾ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰੇ ਵੱਡੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਖਾਤਰ ਮਰ ਮਿੱਟਣ ਲਈ ਪ੍ਰੇਰਿਤ ਕਰਦੀ ਹੈ ਸਾਨੂੰ ਇਸ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਪ੍ਰੈਸ ਕਲੱਬ ਦੇ ਕਨੂੰਨੀ ਸਲਾਹਕਾਰ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੋਮੀ ਨੇ ਕਿਹਾ ਕਿ ਸਾਮਰਾਜਵਾਦ ਡਾਕੇ ਮਾਰਨ ਦੀ ਇੱਕ ਵੱਡੀ ਸਾਜ਼ਿਸ਼ ਤੋਂ ਬਗੈਰ ਹੋਰ ਕੁੱਝ ਨਹੀਂ।

ਸਾਮਰਾਜਵਾਦ ਮਨੁੱਖ ਦੇ ਹੱਥੋਂ ਮਨੁੱਖ ਅਤੇ ਕੌਮ ਦੇ ਹੱਥੋਂ ਕੌਮ ਦੀ ਲੁੱਟ ਦਾ ਸਿਖਰ ਹੈ। ਸਾਡਾ ਵਿਸ਼ਵਾਸ ਹੈ ਕਿ ਆਜ਼ਾਦੀ ਸਭ ਮਨੁੱਖਾਂ ਦਾ ਅਮਿੱਟ ਹੱਕ ਹੈ। ਇਨਕਲਾਬ ਬੰਬ ਅਤੇ ਪਿਸਤੋਲ ਦਾ ਫਿਰਕਾ ਨਹੀਂ। ਇਨਕਲਾਬ ਤੋਂ ਸਾਡਾ ਮਤਲਬ ਹੈ ਕਿ ਨੰਗੇ ਅਨਿਆ ਉੱਤੇ ਟਿਕਿਆ ਮੋਜੂਦਾ ਢਾਂਚਾ ਜਰੂਰ ਬਦਲਨਾ ਚਾਹੀਦਾ ਹੈ। ਇਸ ਸਮੇਂ ਸਰਪ੍ਰਸਤ ਸਤਪਾਲ ਕਾਲਾ, ਸੁਰਿੰਦਰ ਸਿੰਘ ਬੱਬੂ ਚੇਅਰਮੈਨ ਅਨੁਸ਼ਾਸਨ ਕਮੇਟੀ, ਦਿਲਬਾਗ ਸਿੰਘ ਝੰਡ ਮੀਤ ਪ੍ਰਧਾਨ, ਬਲਵਿੰਦਰ ਸਿੰਘ ਧਾਲੀਵਾਲ ਜਰਨਲ ਸਕੱਤਰ, ਅਸ਼ਵਨੀ ਜੋਸ਼ੀ ਖਜ਼ਾਨਾਚੀ , ਕੰਵਲਪ੍ਰੀਤ ਸਿੰਘ ਕੌੜਾ ਸੈਕਟਰੀ, ਸਿਮਰਨਜੀਤ ਸਿੰਘ ਸੰਧੂ ਖਜਾਨਚੀ, ਚੰਦਰ ਮੜੀਆਂ, ਦੀਪਕ ਸ਼ਰਮਾ, ਸੰਦੀਪ ਜੋਸ਼ੀ ਆਦਿ ਆਗੂ ਵੀ ਹਾਜਰ ਸਨ

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleGermany’s public debt rises again
Next articleਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸ਼ੁੱਧ ਹੋਇਆ ਵਾਤਾਵਰਣ – ਲਾਇਨ ਸੋਮਿਨਾਂ ਸੰਧੂ