ਅੱਪਰਾ, ਸਮਾਜ ਵੀਕਲੀ– ਅੱਪਰਾ ਦੇ ਮੰਡੀ ਰੋਡ ਵਿਖੇ ਸਥਿਤ ਮੁਹੱਲਾ ਟਿੱਬੇ ਵਾਲਾ ਦੇ ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੌਰਾਨ ਆਰੰਭ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਕੀਰਤਨ ਰਾਹÄ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਦਾਨੀ ਸੱਜਣਾਂ ਤੇ ਮੋਹਤਬਰਾਂ ਨੂੰ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
HOME ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ