ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਬੜੀ ਸ਼ਰਧਾ ਨਾਲ ਮਨਾਇਆ

(ਸਮਾਜ ਵੀਕਲੀ)

ਗੁਰਦੁਆਰਾ ਸਿੰਘ ਸਭਾ ਸਿੰਖ ਸੈਂਟਰ ਬਾਰਮਵੈਕ ਵਿੱਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਬੜੀ ਸ਼ਰਧਾ ਨਾਲ ਮਨਾਇਆ।

ਹਮਬਰਗ 11 ਸਬੰਤਰ (ਰੇਸ਼ਮ ਭਰੋਲੀ)- ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਪੁਰਬ ਮਨਾਏ ਇਸ ਮੋਕੇ ਤੇ ਅੰਮ੍ਰਿਤ ਵੇਲੇ ਤੋਂ ਬੇਅੰਤ ਸੰਗਤਾਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਕੇ ਆਪਣੇ ਸੁਆਸਾਂ ਦੀ ਪੁੱਜੀ ਨੂੰ ਸਫਲਾ ਬਣਾ ਰਹੀਆਂ ਸੀ ,ਸਵੇਰੇ ਗਿਆਰਾਂ ਵਜੇ ਦੇ ਕਰੀਬ ਸਾਹਿਜ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਉਪਰੰਤ ਬੱਚਿਆ ਨੇ ਦੋ ਸ਼ਬਦਾਂ ਦੀ ਕੀਰਤਨ ਰਾਹੀ ਹਾਜ਼ਰੀ ਲਵਾਈ ਤੇ ਨਾਲ ਹੀ ਗੁਰੂਘਰ ਦੇ ਵਜ਼ੀਰ ਭਾਈ ਮਨਜੀਤ ਸਿੰਘ ਨੇ ਆਪਣੀ ਰਸ-ਭਿੰਨੀ ਅਵਾਜ਼ ਵਿੱਚ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਰਾਮਦਾਸ ਜੀ ਤੇ ਗੁਰੂ ਅਮਰਦਾਸ ਜੀ ਦੀ ਜੀਵਨੀ ਬਾਰੇ ਵੀ ਸੰਗਤਾਂ ਨੂੰ ਜਾਣੋ ਕਰਵਾਇਆ ਤੇ ਆਨੰਦ ਸਾਹਿਬ ਦੇ ਪਾਠ ਕੀਤੇ ਤੇ ਹੁਕਮਨਾਮਾ ਸਾਹਿਬ ਸਰਬਣ ਕਰਾਇਆ ਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਬਾਜਵਾ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ ਤੇ ਦੇਗ ਵਰਤਾਈ ਗਈ ਤੇ ਗੁਰੂ ਕੇ ਲੰਗਰ ਦੇ ਭੰਡਾਰੇ ਅਟੁੱਟ ਵਰਤਾਏ ਗਏ

Previous articleਸਰਦਾਰ ਤਰਲੋਚਨ ਸਿੰਘ ਵਿਰਕ ਦੇ ਸਮੂਹ ਪਰਿਵਾਰ ਵਲੋਂ ਵਾਹਿਗੁਰੂ ਦੀਆਂ ਬਖ਼ਸ਼ੀਆਂ ਦਾਤਾਂ ਦਾ ਸ਼ੁਕਰਾਨਾ
Next articleਧੀ ਅਸੀਸ ਕੌਰ ਅਟਵਾਲ ਦੇ ਜਨਮ ਲੈਣ ਦੀ ਖੁਸ਼ੀ ਵਿੱਚ ਸਮਾਗਮ ਕਰਵਾਇਆ