ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬ੍ਰਿਟਿਸ਼ ਕੌਂਸਲ ਵੱਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ, ਜਿਸ ਉਪਰੰਤ ਸਕੂਲ ਪ੍ਰਬੰਧਕਾਂ, ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।
ਆਨਲਾਈਨ ਸਮਾਗਮ ਦੌਰਾਨ ਬ੍ਰਿਟਿਸ਼ ਕੌਂਸਲ ਵੱਲੋਂ ਇਹ ਐਵਾਰਡ ਦੇਣ ਦਾ ਐਲਾਨ ਕੀਤੇ ਜਾਣ ਉਪਰੰਤ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਕਿਹਾ ਕਿ ਇਸ ਕਾਮਯਾਬੀ ਦਾ ਸੇਹਰਾ ਸਕੂਲ ਪ੍ਰਬੰਧਕਾਂ ਦੀ ਯੋਗ ਅਗਵਾਈ ਨੂੰ ਜਾਂਦਾ ਹੈ ਅਤੇ ਇਸੇ ਕਾਰਨ ਹੀ ਅਦਾਰਾ ਇਸ ਐਵਾਰਡ ਨੂੰ ਹਾਸਲ ਕਰਨ ਦੇ ਸਮਰੱਥ ਹੋਇਆ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਨੇ ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਵ. ਆਤਮਾ ਸਿੰਘ ਵੱਲੋਂ ਵਿੱਦਿਆ ਦੇ ਮੰਦਰ ਉਸਾਰਦਿਆਂ ਜੋ ਸੁਪਨੇ ਦੇਖੇ ਸਨ, ਉਨ੍ਹਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਅਤੇ ਬ੍ਰਿਟਿਸ਼ ਕੌਂਸਲ ਵੱਲੋਂ ਮਿਲਿਆ ਇਹ ਖ਼ਿਤਾਬ ਵੀ ਉਸੇ ਕੜੀ ਦਾ ਹੀ ਹਿੱਸਾ ਹੈ ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਦਾਰਾ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ । ਇਸ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਨਰਿੰਦਰ ਪੱਤਰ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਸ਼ਵੇਤਾ ਮਹਿਤਾ, ਰੇਨੂ ਬਾਲਾ, ਛਿੰਦਰਪਾਲ ਕੌਰ, ਪਰਮਿੰਦਰ ਕੌਰ, ਲਵਿਤਾ, ਨੀਲਮ ਕਾਲੜਾ, ਰਣਜੀਤ ਸਿੰਘ, ਭੁਪਿੰਦਰ ਕੌਰ, ਦਲਜੀਤ ਕੌਰ, ਨਿਧੀ ਸੰਗੋਤਰਾ, ਸੁਮਨ ਸ਼ਰਮਾ, ਹਰਪਾਲ ਕੌਰ, ਮਨਜਿੰਦਰ ਸਿੰਘ, ਹਰਪਿੰਦਰ ਕੌਰ, ਪਵਨਦੀਪ ਕੌਰ, ਅੰਜੂ, ਗੁਰਪ੍ਰੀਤ ਕੌਰ, ਪਰਵੀਨ ਕੌਰ, ਕਰਨਜੀਤ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly