ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਕੇ ਜੀ ਵਿੰੰਗ ਦੇ ਵਿਦਿਆਰਥੀਆਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਧਰਤੀ ਦਿਵਸ ਸੰਬੰਧੀ ਆਨਲਾਈਨ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਪੋਸਟਰ, ਗੀਤ, ਕਵਿਤਾਵਾਂ ਅਤੇ ਪੌਦੇ ਲਗਾ ਕੇ ਧਰਤੀ ਨੂੰ ਸਾਫ ਸੁਥਰਾ ਰੱਖਣ ਦਾ ਸੁਨੇਹਾ ਦਿੱਤਾ ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਧਰਤੀ ਨੂੰ ਸਾਫ਼ ਸੁਥਰਾ ਰੱਖਣ ਦਾ ਸੁਨੇਹਾ ਦਿੱਤਾ । ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਨੀਲਮ ਕਾਲੜਾ, ਅਨੀਤਾ ਸਹਿਗਲ, ਲਵਿਤਾ, ਹਰਪਾਲ ਕੌਰ, ਰਣਜੀਤ ਸਿੰਘ, ਰਮਾਨੀਕਾ, ਗਗਨਦੀਪ ਕੌਰ, ਹਰਪ੍ਰੀਤ ਕੌਰ, ਦੀਪਕਾ, ਨਵਨੀਤ ਕੌਰ, ਲਵਲੀ, ਰੀਮਾ ਸੋਨੀ, ਕਮਲਜੀਤ ਕੌਰ ਆਦਿ ਸਟਾਫ਼ ਮੈਂਬਰਾਂ ਵੀ ਆਨਲਾਈਨ ਸਮਾਗਮ ਵਿੱਚ ਸ਼ਿਰਕਤ ਕੀਤੀ ।