ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ‘ਚ ਮਹਿੰਦੀ ਪ੍ਰਤੀਯੋਗਤਾ

ਕੈਪਸ਼ਨ : ਆਨਲਾਈਨ ਮਹਿੰਦੀ ਪ੍ਰਤੀਯੋਗਤਾ ਵਿਚ ਹਿੱਸਾ ਲੈਦੀਆਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ।
ਹੁਸੈਨਪੁਰ (ਸਮਾਜ ਵੀਕਲੀ) ( ਕੌੜਾ ) – ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਮਹਿੰਦੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਆਪਣੇ ਹੱਥਾਂ ‘ਤੇ ਬਹੁਤ ਹੀ ਖੁਬਸੂਰਤ ਮੇਂਹਦੀ ਲਗਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ, ਇੰਜੀਨੀਅਰ ਨਿਮਰਤਾ ਕੌਰ ਪ੍ਰਬੰਧਕ ਅਤੇ ਪ੍ਰਿੰਸੀਪਲ ਵਿਨੋਦ ਖਜੂਰੀਆ ਨੇ ਵਿਦਿਆਰਥਣਾਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ ।
Previous articleਹੋਕਾ
Next articleह्यूमन राइट्स कमीशन ने दिए डी जी पी को सुभानपुर में फ्लैट हुई लाश के सम्बंध में करवाई करने के आदेश