ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦਾ ਬਸੰਤ ਮੇਲਾ ਧੂਮਧਾਮ ਨਾਲ ਸੰਪੰਨ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਬਸੰਤ ਮੇਲੇ ਦੀਆਂ ਝਲਕੀਆਂ ।

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਬਸੰਤ ਮੇਲਾ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ । ਸਮਾਗਮ ਵਿਚ ਐਡਵੋਕੇਟ ਬਲਜੀਤ ਸਿੰਘ ਬਾਜਵਾ ਮੁੱਖ ਮਹਿਮਾਨ ਅਤੇ ਬੀਬੀ ਮਹਿੰਦਰਜੀਤ ਕੌਰ ਬਾਜਵਾ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਦਾ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਸਕੂਲ ਵੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ।

ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਦਕਿ ਸ਼ੋਅ ਐਂਡ ਟੈੱਲ, ਵੈੱਲ ਡਰੈੱਸਡ ਆਦਿ ਆਈਟਮਾਂ ਬਸੰਤ ਮੇਲੇ ਦਾ ਮੁੱਖ ਆਕਰਸ਼ਨ ਰਹੀਆਂ । ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਨੇ ਪਹੁੰਚੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆਂ ਕਿਹਾ ਅਤੇ ਬੱਚਿਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ । ਸਮਾਗਮ ਦੇ ਅੰਤ ਵਿੱਚ ਪਹੁੰਚੇ ਮਹਿਮਾਨਾਂ ਅਤੇ ਪ੍ਰਬੰਧਕਾਂ ਵੱਲੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਮੈਡਮ ਲਵਿਤਾ, ਪਰਮਿੰਦਰ ਕੌਰ, ਕਰਨਜੀਤ ਸਿੰਘ, ਹਰਪਾਲ ਕੌਰ, ਲਵਲੀ ਵਾਲੀਆ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਸ਼ਿੰਦਰਪਾਲ ਕੌਰ, ਰਾਜ ਰਾਣੀ, ਦਵਿੰਦਰਰਾਜ ਕੌਰ, ਗਗਨਦੀਪ ਕੌਰ, ਹਰਪਿੰਦਰ ਕੌਰ, ਮੋਨਿਕਾ ਸ਼ਰਮਾ, ਅੰਜੂ, ਰੀਮਾ ਸੋਨੀ, ਜੈਸਮੀਨ, ਹਰਪ੍ਰੀਤ ਕੌਰ, ਸ਼ਵੇਤਾ ਮਹਿਤਾ, ਕਮਲਜੀਤ ਕੌਰ, ਮਨੀਸ਼ਾ, ਦਲਜੀਤ ਕੌਰ, ਪ੍ਰਵੀਨ ਕੌਰ, ਅਸ਼ੋਕ ਕੁਮਾਰ, ਰਣਜੀਤ ਸਿੰਘ, ਪਵਨ, ਦੀਪਿਕਾ, ਬਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਨਰਿੰਦਰ ਪੱਤੜ, ਨਿਧੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਨੀਤਾ, ਲਵਲੀਨ, ਮਨਜਿੰਦਰ ਸਿੰਘ, ਨੀਲਮ ਕਾਲੜਾ, ਨਵਨੀਤ ਕੌਰ, ਭੁਪਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

Previous articleਡੀ ਟੀ ਐਫ ਪੰਜਾਬ ਵੱਲੋਂ 21 ਫਰਵਰੀ ਦੀ ਬਰਨਾਲਾ ਕਿਸਾਨ ਮਜ਼ਦੂਰ ਮਹਾਂਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਐਲਾਨ
Next articleਰੇਲ ਕੋਚ ਫੈਕਟਰੀ ਦੇ ਅੰਦਰ ਤੇ ਬਾਹਰ ਚਾਈਨਾ ਡੋਰ ਦੀ ਵਿਕਰੀ ਉਡਾ ਰਹੀ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆਂ