ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਆਜ਼ਾਦੀ ਦਿਹਾੜਾ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਆਜ਼ਾਦੀ ਦਿਵਸ ਮਨਾਉਂਦੇ ਹੋਏ ।
 ਹੁਸੈਨਪੁਰ , 14 ਅਗਸਤ (ਕੌੜਾ) (ਸਮਾਜ ਵੀਕਲੀ) : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਨਲਾਈਨ ਆਜ਼ਾਦੀ ਦਿਹਾੜਾ ਮਨਾਇਆ ਗਿਆ । ਇਸ ਦੌਰਾਨ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਆਜ਼ਾਦੀ ਦਿਹਾੜੇ ਨਾਲ ਸਬੰਧਤ ਬਹੁਤ ਹੀ ਸੁੰਦਰ ਪੇਂਟਿੰਗ ਤਿਆਰ ਕਰਕੇ ਦੇਸ਼ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ । ਸੀਨੀਅਰ ਵਿਦਿਆਰਥੀਆਂ ਆਜ਼ਾਦੀ ਦਿਹਾੜੇ ਨਾਲ ਸਬੰਧਤ ਫੇਸ ਪੇਂਟਿੰਗ ਤੋਂ ਇਲਾਵਾ ਗੀਤ ਤੇ ਕਵਿਤਾਵਾਂ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ, ਇੰੰਜ. ਨਿਮਰਤਾ ਕੌਰ ਐਡਮਿਨਸਟਰੇਟਰ ਅਤੇ ਪਿ੍ੰਸੀਪਲ ਵਿਨੋਦ ਖਜੂਰੀਆ ਨੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ।
Previous articleSeven corona warriors invited by Delhi CM for I-Day event
Next articleNo question of withdrawing free power to farmers: Punjab CM