ਕਪੂਰਥਲਾ (ਸਮਾਜ ਵੀਕਲੀ)( ਕੌੜਾ): ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਵਿਦਿਆਰਥੀਆਂ ਕੀਰਤਨ ਕਰਦਿਆਂ ਸੰਗਤ ‘ਚ ਹਾਜ਼ਰੀਆਂ ਭਰੀਆਂ । ਸਮਾਜ ਸੇਵਿਕਾ ਬੀਬੀ ਕੁਲਵਿੰਦਰ ਕੰਵਲ ਦਾ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚਣ ਲਈ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ।
ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਸਕੂਲ ਵੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ । ਦੱਸਵੀਂ ਜਮਾਤ ਦੀ ਵਿਦਿਆਰਥਣ ਆਂਚਲਪ੍ਰੀਤ ਕੌਰ ਨੇ ਸੰਸਥਾਪਕ ਸਵਰਗੀ ਸਰਦਾਰ ਆਤਮਾ ਸਿੰਘ ਦੀ ਜੀਵਨੀ ‘ਤੇ ਚਾਣਨਾ ਪਾਇਆ । ਸ੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰਕ ਕਮੇਟੀ ਤੋਂ ਪਹੁੰਚੇ ਭਾਈ ਹਰਜੀਤ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਗੁਰੂ ਸਹਿਬਾਨ ਵੱਲੋਂ ਦਿਖਾਏ ਸੱਚ ਦੇ ਮਾਰਗ ‘ਤੇ ਚੱਲਣ ਦਾ ਸੁਨੇਹਾ ਦਿੱਤਾ । ਬੀਬੀ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ, ਉਨ੍ਹਾਂ ਨੂੰ ਵਿੱਦਿਆ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਕੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ।
ਨੌਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਕਵਿਤਾ ਪੇਸ਼ ਕਰਦਿਆਂ ਆਪਣੀ ਹਾਜ਼ਰੀ ਭਰੀ । ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਕੁਲਵਿੰਦਰ ਕੰਵਲ ਨੇ ਸਮੂਹ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਦਿਖਾਏ ਰਸਤੇ ‘ਤੇ ਚਲਣ ਦਾ ਸੁਨੇਹਾ ਦਿੱਤਾ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰਨ ਲਈ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਦੱਸਵੀਂ ਜਮਾਤ ਦੀਆਂ ਵਿਦਿਆਰਥਣਾਂ ਜਸਲੀਨ ਕੌਰ ਤੇ ਗੁਰਲੀਨ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਮੈਡਮ ਅੰਜੂ, ਪਰਮਿੰਦਰ ਕੌਰ, ਨੀਲਮ ਕਾਲੜਾ, ਨਿਧੀ, ਹਰਪਾਲ ਕੌਰ, ਸੁਮਨ ਸ਼ਰਮਾ, ਰਾਜ ਰਾਣੀ, ਦਵਿੰਦਰ ਕੌਰ, ਸ਼ਿੰਦਰਪਾਲ ਕੌਰ, ਸੁਮਨਦੀਪ ਕੌਰ, ਹਰਪ੍ਰੀਤ ਕੌਰ, ਪਰਵੀਨ, ਕਰਨਜੀਤ ਸਿੰਘ, ਅਸ਼ੋਕ ਕੁਮਾਰ, ਰਣਜੀਤ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰੀਮਾ ਸੋਨੀ, ਲਵਲੀ ਵਾਲੀਆ, ਨਵਨੀਤ ਕੌਰ, ਦੀਪਿਕਾ, ਅਨੀਤਾ, ਮੋਨਿਕਾ, ਗਗਨਦੀਪ ਕੌਰ, ਸ਼ਵੇਤਾ ਮਹਿਤਾ, ਹਰਪਿੰਦਰ ਕੌਰ, ਕੁਲਵਿੰਦਰ ਕੌਰ, ਲਵਿਤਾ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।