ਸੜਕ ਹਾਦਸਿਆਂ ਵਿੱਚ ਤਿੰਨ ਹਲਾਕ, ਤਿੰਨ ਜ਼ਖ਼ਮੀ

ਪੰਜਾਬ ਵਿੱਚ ਅੱਜ ਵੱਖ ਵੱਖ ਥਾਈਂ ਵਾਪਰੇ ਹਾਦਸਿਆਂ ਵਿੱਚ ਬਜ਼ੁਰਗ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਹੋਰ ਜ਼ਖ਼ਮੀ ਹੋ ਗਏ।
ਤਲਵੰਡੀ ਸਾਬੋ ’ਚ ਪਿੰਡ ਨਥੇਹਾ ਕੋਲ ਵਾਪਰਿਆ ਜਿਥੇ ਇਕ ਕਾਰ ਸੀਮੈਂਟ ਲਿਜਾ ਰਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ‘ਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਟਰੱਕ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਬਾਅਦ ਟਰੱਕ ਡਰਾਈਵਰ ਫਰਾਰ ਦੱਸਿਆ ਜਾਂਦਾ ਹੈ। ਮਿ੍ਤਕ ਦੀ ਪਛਾਣ ਦਵਿੰਦਰ ਗਰਗ(57) ਵਾਸੀ ਨਾਮਦੇਵ ਰੋਡ ਗਲੀ ਨੰਬਰ 8, ਬਠਿੰਡਾ ਵਜੋਂ ਹੋਈ ਹੈ। ਹਾਦਸਾਗ੍ਰਸਤ ਹੋਈ ਕਾਰ ਮਿ੍ਤਕ ਦਾ ਪੁੱਤਰ ਹੇਮੰਤ ਚਲਾ ਰਿਹਾ ਸੀ। ਧੁੰਦ ਕਾਰਨ ਕਾਰ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਪੁਲੀਸ ਨੇ ਪੋਸਟਮਾਰਟਮ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।

Previous articleਆਸਟਰੇਲੀਆ ਨੇ ਸ੍ਰੀਲੰਕਾ ਨੂੰ 50-36 ਨਾਲ ਹਰਾਇਆ
Next articleਮੁਕਤਸਰ ’ਚ ਦਿਨ ਦਿਹਾੜੇ ਨੌਜਵਾਨ ਅਗਵਾ