ਹਰੀਕੇ ਕਸਬਾ ਨੇੜੇ ਪਿੰਡ ਨਦੋਹਰ ਮੋੜ ’ਤੇ ਇਕ ਤੇਜ਼ ਰਫਤਾਰ ਕਾਰ ਦੇ ਚਾਲਕ ਵੱਲੋਂ ਸਾਹਮਣੇ ਤੋਂ ਆਉਂਦੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਮੋਟਰਸਾਈਕਲ ਚਾਲਕ ਅਤੇ ਉਸ ਦੇ ਪਿੱਛੇ ਬੈਠੇ ਉਸਦੇ ਇਕ ਲੜਕੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਉਸਦਾ ਦੂਸਰਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ| ਇਸ ਸਬੰਧੀ ਕਾਰ ਚਾਲਕ ਖ਼ਿਲਾਫ਼ ਹਰੀਕੇ ਦੀ ਪੁਲੀਸ ਨੇ ਦਫ਼ਾ 304-ਏ, 279, 337, 338, 427 ਅਧੀਨ ਇਕ ਕੇਸ ਦਰਜ ਕੀਤਾ ਹੈ| ਮੁਲਜ਼ਮ ਦੀ ਪਛਾਣ ਅਨਿਲ ਕੁਮਾਰ ਵਾਸੀ ਪੱਟੀ ਦੇ ਤੌਰ ’ਤੇ ਹੋਈ ਹੈ| ਉਹ ਮੌਕੇ ਤੋਂ ਫਰਾਰ ਹੋ ਗਿਆ| ਮਾਮਲੇ ਦੀ ਜਾਂਚ ਕਰਦੇ ਪੁਲੀਸ ਅਧਿਕਾਰੀ ਏਐਸਆਈ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਸਬੀਰ ਸਿੰਘ (35) ਵਾਸੀ ਭੱਗੂਪੁਰ ਤੇ ਉਸਦੇ 12 ਸਾਲਾ ਲੜਕੇ ਮਨਪ੍ਰੀਤ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ| ਮ੍ਰਿਤਕ ਦੇ ਜ਼ਖ਼ਮੀ ਹੋਏ ਲੜਕੇ ਅਰਸ਼ਦੀਪ ਸਿੰਘ (14) ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ ਜਿਥੇ ਉਸ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ| ਮ੍ਰਿਤਕ ਜਸਬੀਰ ਸਿੰਘ ਆਪਣੇ ਮੋਟਰਸਾਈਕਲ ’ਤੇ ਨਦੋਹਰ ਤੋਂ ਕਿਸੇ ਸ਼ਾਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ ਆਪਣੇ ਪਿੰਡ ਭੱਗੂਪੁਰ ਨੂੰ ਵਾਪਸ ਆ ਰਿਹਾ ਸੀ ਕਿ ਕਾਰ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ|
INDIA ਸੜਕ ਹਾਦਸੇ ਵਿੱਚ ਪਿਉ-ਪੁੱਤਰ ਹਲਾਕ