ਸੰਜੇ ਕੁਮਾਰ ਵਲੋਂ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਖਵੱਖ 14 ਕਮੇਟੀਆਂ ਦਾ ਗਠਨ

 

 ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸ਼੍ਰੀ ਸੰਜੇ ਕੁਮਾਰ ਵਲੋਂ ਅੱਜ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ 551ਵੇਂ ਪ੍ਰਕਾਸ਼ ਪੁਰਬ ਸਮਾਗਮ ਦੀਆਂ  ਤਿਆਰੀਆਂ ਦੀ ਸਮੀਖਿਆ ਕੀਤੀ ਗਈ।

ਉਨ੍ਹਾਂ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਹੋਰਨਾਂ ਉੱਚ ਅਧਿਕਾਰੀਆਂ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ।  ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸੁਰੱਖਿਆ ਲਈ ਸੀ ਸੀ ਟੀ ਵੀ ਕੈਮਰੇ Ñਲਾਉਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ  ਕਿ ਉਹ ਪ੍ਰਕਾਸ਼ ਪੁਰਬ ਸਮਾਗਮਾਂ  ਦੌਰਾਨ ਡਿਊਟੀ ਨੂੰ ਸੇਵਾ ਸਮਝਕੇ ਨਿਭਾਉਣ ।

ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਹੋਣ ਵਾਲੇ ਇਨ੍ਹਾਂ ਸਮਾਗਮਾਂ ਲਈ ਸ਼ਰਧਾਲੂਆਂ ਦੀ ਸੁਰੱਖਿਆ ਲਈ ਥਾਂ—ਥਾਂ ਹੱਥ ਧੋਣ ਤੇ ਸੈਨੇਟਾਈਜ਼ਰਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਪਾਰਕਿੰਗ, ਆਵਾਜਾਈ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ ਐਸ ਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ, ਐਸ ਪੀ ਮਨਦੀਪ ਸਿੰਘ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ 28, 29 ਤੇ 30 ਨਵੰਬਰ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ , ਜਿਸ ਲਈ 14 ਵੱਖ-ਵੱਖ ਕਮੇਟੀਆਂ ਜਿਵੇਂ ਕਿ ਪੰਡਾਲ , ਪਾਰਕਿੰਗ, ਰਿਸ਼ੈਪਸ਼ਨ, ਸੁਰੱਖਿਆ, ਮੈਡੀਕਲ, ਰੂਟ ਪਲਾਨ, ਲੋਕ ਸੰਪਰਕ, ਵਿੱਤ , ਅੱਗ ਬੁਝਾਊ, ਲੋਕ ਸੁਰੱਖਿਆ ਕਮੇਟੀਆਂ ਸ਼ਾਮਿਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਵਾਚ ਟਾਵਰਾਂ ਸਮੇਤ 10 ਚੈਕ ਪੋਸਟਾਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਦਕਿ ਸ਼ਰਧਾਲੂਆਂ ਦੀ ਸਹੂਲਤ ਲਈ 50 ਤੋਂ ਵੱਧ ਆਟੋ ਰਿਕਸ਼ਾ ਵੀ ਚਲਾਏ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਪਾਰਕਿੰਗ ਤੋਂ ਗੁਰਦੁਆਰਾ ਸਾਹਿਬ ਤੱਕ ਪਹੁੰਚਾਇਆ ਜਾ ਸਕੇ।

ਇਸ ਤੋਂ ਇਲਾਵਾ ਕਰੋਨਾ ਦੇ ਮੱਦੇਨਜ਼ਰ ਮੈਡੀਕਲ ਟੀਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤੇ 24 ਘੰਟੇ ਮੈਡੀਕਲ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਗੁਰਪੁਰਬ ਸਮਾਗਮਾਂ ਦੌਰਾਨ 350 ਆਰਜੀ ਪਖਾਨੇ ਵੀ ਸਥਾਪਿਤ ਕੀਤੇ ਜਾ ਰਹੇ ਹਨ ਜਦਕਿ ਸੁਲਤਾਨਪੁਰ ਲੋਧੀ ਨੂੰ ਆਉਂਦੀਆਂ ਵੱਖ-ਵੱਖ ਸੜਕਾਂ ਉੱਪਰ ਪਾਰਕਿੰਗਾਂ ਵੀ ਬਣਾਈਆਂ ਗਈਆਂ ਹਨ।

ਇਸ ਮੌਕੇ ਮੁੱਖ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਐਸ ਪੀ ਆਂਗਰਾ, ਐਸ ਡੀ ਐਮਜ਼ ਵਰਿੰਦਰਪਾਲ ਸਿੰਘ ਬਾਜਵਾ, ਟੀ ਬੈਨਿਥ, ਡਾ. ਚਾਰੂਮਿਤਾ, ਸਕੱਤਰ ਆਰ ਟੀ ਏ ਬਰਜਿੰਦਰ ਸਿੰਘ, ਐਸ ਈ ਪਾਵਰਕਾਮ ਇੰਦਰਪਾਲ ਸਿੰਘ, ਡੀ.ਐਸ ਪੀ ਸਰਵਣ ਸਿੰਘ, ਜਿਲ੍ਹਾ ਸਿੱਖਿਆ ਅਫਸਰ ਗੁਰਭਜਨ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ- ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸ੍ਰੀ ਸੰਜੇ ਕੁਮਾਰ ਵਧੀਕ ਮੁੱਖ ਸਕੱਤਰ। ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ ਅਧਿਕਾਰੀ।

Previous articleਪੰਜਾਬੀ ਸੱਭਿਆਚਾਰ ਤੇ ਕਿਤਾਬਾਂ
Next articleਵਾਦੀ ’ਚ ਭਾਰੀ ਤਬਾਹੀ ਦੀਆਂ ਕੋਸ਼ਿਸ਼ਾਂ ਨਾਕਾਮ: ਮੋਦੀ