ਸੰਯੁਕਤ ਕਿਸਾਨ ਮੋਰਚੇ ਵਲੋ 26 ਮਈ 2021 ਰੋਸ ਦਿਵਸ ਮਨਾਇਆ ਗਿਆ : ਸੰਦੀਪ ਅਰੋੜਾ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ ) ਸਮਾਜ ਵੀਕਲੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ 6 ਮਹੀਨੇ ਬੀਤਣ ਦੇ ਬਾਵਜੂਦ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦੁਕਾਨਦਾਰਾਂ ਅਤੇ ਹੋਰ ਸਾਰੇ ਵਰਗਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਅੱਜ ਰੋਸ ਦਿਨ ਮਨਾਉਣ ਕਾਲੇ ਕਾਨੂੰਨ ਰੱਦ ਕਰਾਉਣ ਅਤੇ ਮੋਦੀ ਦੀ ਅੰਨ੍ਹੀ ਬੋਲੀ ਸਰਕਾਰ ਦੇ ਕੰਨਾਂ ਵਿੱਚ ਅਵਾਜ਼ ਪਹੁਚਾਉਣ ਲਈ ਅੱਜ ਮਹਿਤਪੁਰ ਵਿੱਚ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਝੰਡੇ ਲੈਕੇ ਸ਼ਹਿਰ ਵਿੱਚ ਮੁਜ਼ਾਹਰਾ ਕਰਨ ਤੋਂ ਬਾਅਦ ਸ਼ਹਿਰ ਦੇ ਮੁੱਖ ਚੋਕ ਵਿੱਚ ਮੋਦੀ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਆਏਂ ਹੋਏ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਸੰਦੀਪ ਅਰੋੜਾ, ਦਿਲਬਾਗ ਸਿੰਘ ਚੰਦੀ ਤੇ ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਮਨਦੀਪ ਸਿੱਧੂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਸ਼ਰਮ ਕਰਨੀ ਚਾਹੀਦੀ ਹੈ। ਲੋਕਾਂ ਦੀਆਂ ਵੋਟਾਂ ਨਾਲ ਬਣੀ ਸਰਕਾਰ ਅੱਜ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਅੱਜ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਨੂੰ 6 ਮਹੀਨੇ ਬੀਤ ਚੁੱਕੇ ਹਨ। ਕਿ ਉਹ ਆਪਣੀ ਹੱਕੀ ਮੰਗ ਅਤੇ ਆਉਣ ਵਾਲੀ ਪੀੜ੍ਹੀ ਦੀ ਰੋਜ਼ੀ ਰੋਟੀ ਬਹਾਲ ਕਰਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਅੱਤ ਦੀ ਗਰਮੀ ਵਿੱਚ ਬੈਠੇ ਹਨ।

ਪਰ ਹੁਕਮਰਾਨ ਕਾਲੇ ਕਾਨੂੰਨ ਰੱਦ ਕਰਨ ਦੀ ਬਜਾਏ ਕਰੋਨਾ ਦਾ ਹਊ ਖੜ੍ਹਾ ਕਰਕੇ ਅੰਦੋਲਨ ਨੂੰ ਢਾਅ ਲਾਉਣ ਲਈ ਚਾਲਾਂ ਚੱਲ ਰਹੇ ਹਨ। ਜਿਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਵਾਰ ਫਿਰ ਵੱਡੇ ਕਾਫਲੇ ਲੈਕੇ ਦਿੱਲੀ ਨੂੰ ਕੂਚ ਕੀਤਾ ਜਾਵੇਗਾ।ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਬਿਲੇ, ਨਵਦੀਪ ਸਿੰਘ, ਮਨਜਿੰਦਰ ਸਿੰਘ, ਮਜ਼ਦੂਰ ਆਗੂ ਸਿਕੰਦਰ ਸਿੰਘ ਸੰਧੂ, ਬਿੰਦਰ ਮਹਿਸਮਪੁਰ ਨੌਜਵਾਨ ਆਗੂ ਪਵਨਦੀਪ ਸਿੰਘ, ਸੁੱਖਾ ਬਾਦਸ਼ਾਹ ਪੁਰ,ਪਵਨ ਸ਼ਾਹਕੋਟ, ਗੁਰਪ੍ਰੀਤ ਸਿੰਘ ਨਕੋਦਰ,ਰਿੰਕੂ ਮਹਿਸਮਪੁਰ ਆਦਿ ਹਾਜ਼ਰ ਸਨ। ਜਾਰੀ ਕਰਤਾ ਕਾਮਰੇਡ ਸੰਦੀਪ ਅਰੋੜਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਰਕਾਰ ਪੇ-ਕਮਿਸਨ ਰਿਪੋਰਟ ਜਾਰੀ ਕਰਕੇ ਲਾਗੂ ਕਰਨ ਲਈ ਸੁਹਿਰਦ ਨਹੀਂ – ਨਛੱਤਰ ਸਿੰਘ
Next articleਭਾਰਤੀ ਕਿਸਾਨ ਯੂਨੀਅਨ ਵਲੋਂ ਸ਼ਾਮਚੁਰਾਸੀ ’ਚ ਰੋਸ ਪ੍ਰਦਰਸ਼ਨ