ਚੰਡੀਗੜ੍ਹ (ਸਮਾਜ ਵੀਕਲੀ): ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਚੰਡੀਗੜ੍ਹ ਵਿਚ ਭਾਰਤੀ ਹਵਾਈ ਫੌਜ ਦੇ ਸਥਾਪਨਾ ਦਿਵਸ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਦੇ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ’ਤੇ ਸਵਾਲ ਚੁੱਕਣ ਦਾ ਸਮਰਥਨ ਕੀਤਾ । ਉਨਾਂ ਨੇ ਕਿਹਾ ਕਿ ਰਾਜਪਾਲ ਦਾ ਕਹਿਣਾ ਹੈ ਕਿ “ਰਾਸ਼ਟਰਪਤੀ ਇੱਥੇ ਨੇ ਪਰ CM ਕਿੱਥੇ ਹੈ ?” ਉਨ੍ਹਾਂ ਪੱਤਰਕਾਰ ਦੀਦਾਵਰ ਨਾਲ ਗੱਲਬਾਤ ਮੌਕੇ ਕਿਹਾ ਕਿ ਉਹਨਾਂ ਆਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੱਦਾ ਦਿੱਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਕੁਝ ਸੰਵਿਧਾਨਕ ਜ਼ਿੰਮੇਵਾਰੀਆਂ ਹੁੰਦੀਆਂ ਹਨ ਤੇ ਉਹ ਆਪ ਰਾਸ਼ਟਰਪਤੀ ਦੀ ਹਾਜ਼ਰੀ ਵਿਚ ਇਥੇ ਨਹੀਂ ਹਨ।
ਰਾਜਪਾਲ ਦੇ ਇਸ ਬਿਆਨ ਨੂੰ ਮੁੱਖ ਮੰਤਰੀ ਨਾਲ ਨਰਾਜ਼ਗੀ ਵਜੋਂ ਵੇਖਿਆ ਜਾ ਰਿਹਾ ਹੈ। ਰਾਸ਼ਟਰਪਤੀ ਨੇ ਇਥੇ ਰਾਜ ਭਵਨ ਵਿਚ ਉਹਨਾਂ ਦੇ ਸਨਮਾਨ ਵਿਚ ਦਿੱਤੇ ਸਮਾਗਮ ਨੂੰ ਵੀ ਸੰਬੋਧਨ ਕੀਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly