ਪੰਜਾਬ ਦੇ 13 ਸੰਸਦੀ ਹਲਕਿਆਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪੰਜਵੇਂ ਦਿਨ ਅੱਜ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਮੁੱਖ ਉਮੀਦਵਾਰਾਂ ਸਮੇਤ 91 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ। ਪੰਜਵੇਂ ਦਿਨ ਤੱਕ ਕੁੱਲ 198 ਨਾਮਜ਼ਦਗੀਆਂ ਦਾਖਲ ਹੋਈਆਂ। ਸ਼ਨਿਚਰਵਾਰ ਤੇ ਐਤਵਾਰ ਨੂੰ ਛੁੱਟੀ ਹੋਣ ਕਰਕੇ ਕਾਗਜ਼ ਦਾਖ਼ਲ ਨਹੀਂ ਕੀਤੇ ਜਾ ਸਕਣਗੇ। ਸੋਮਵਾਰ ਨੂੰ ਪਰਚੇ ਭਰਨ ਦਾ ਆਖਰੀ ਦਿਨ ਹੋਵੇਗਾ। ਅੱਜ ਪੰਜਵੇਂ ਦਿਨ ਨਾਮਜ਼ਦਗੀਆਂ ਦਾਖ਼ਲ ਕਰਨ ਵਾਲੇ ਪ੍ਰਮੁੱਖ ਉਮੀਦਵਾਰਾਂ ਵਿੱਚ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੀ ਪਤਨੀ ਪ੍ਰਨੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ, ਭਾਜਪਾ ਦੇ ਹਰਦੀਪ ਪੁਰੀ, ਅਕਾਲੀ ਦਲ ਦੇ ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਭਾਜਪਾ ਦੇ ਸੋਮ ਪ੍ਰਕਾਸ਼ ਦੇ ਨਾਮ ਸ਼ੁਮਾਰ ਹਨ। ਸੂਬਾਈ ਚੋਣ ਦਫਤਰ ਮੁਤਾਬਕ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਰੈਵੁਲੇਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ ਦੇ ਲਾਲ ਚੰਦ, ਡੈਮੋਕਰੈਟਿਕ ਪਾਰਟੀ ਆਫ਼ ਇੰਡੀਆ ਦੇ ਮੰਗਲ ਸਿੰਘ, ਆਮ ਆਦਮੀ ਪਾਰਟੀ ਦੀ ਮਮਤਾ ਅਤੇ ਕਾਂਗਰਸ ਪਾਰਟੀ ਦੇ ਸੁਨੀਲ ਕੁਮਾਰ ਜਾਖੜ, ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਹਰਦੀਪ ਸਿੰਘ ਪੁਰੀ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਅਤੇ ਅਨਿਲ ਕੁਮਾਰ, ਆਜ਼ਾਦ ਉਮੀਦਵਾਰ ਚੈਨ ਸਿੰਘ, ਸ਼ਿਵ ਸੈਨਾ ਦੇ ਗਗਨਦੀਪ ਕੁਮਾਰ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਕੰਵਲਜੀਤ ਸਿੰਘ, ਆਜ਼ਾਦ ਉਮੀਦਵਾਰ ਬਾਲ ਕ੍ਰਿਸ਼ਨ, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਲਖਵਿੰਦਰ ਸਿੰਘ ਅਤੇ ਬਹੁਜਨ ਸ਼ਕਤੀ ਪਾਰਟੀ ਦੇ ਕੇਵਲ ਕ੍ਰਿਸ਼ਨ, ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਅਤੇ ਰਜਨੀਤ ਕੌਰ, ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ ਅਤੇ ਗੁਰਦੇਵ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ ਅਤੇ ਨੈਸ਼ਨਲ ਜਸਟਿਸ ਪਾਰਟੀ ਦੇ ਖਜਾਨ ਸਿੰਘ, ਲੋਕ ਸਭਾ ਹਲਕਾ ਜਲੰਧਰ (ਰਾਖਵਾਂ) ਤੋਂ ਬਹੁਜਨ ਮੁਕਤੀ ਪਾਰਟੀ ਦੇ ਰਮੇਸ਼ ਲਾਲ, ਸ਼ਿਵ ਸੈਨਾ ਦੇ ਸੁਭਾਸ਼ ਗੋਰੀਆ, ਨੈਸ਼ਨਲ ਜਸਟਿਸ ਪਾਰਟੀ ਦੇ ਬਲਜਿੰਦਰ ਸੋਢੀ, ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ ਅਤੇ ਮਨਜੀਤ ਕੁਮਾਰੀ, ਆਜ਼ਾਦ ਉਮੀਦਵਾਰ ਸਵਾਮੀ ਨਿਤਯਾ ਆਨੰਦ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਅਟਵਾਲ, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਪ੍ਰਕਾਸ਼ ਚੰਦ ਜੱਸਲ ਅਤੇ ਆਜ਼ਾਦ ਉਮੀਦਵਾਰ ਓਪਕਾਰ ਸਿੰਘ, ਲੋਕ ਸਭਾ ਹਲਕਾ ਹੁਸ਼ਿਆਰਪੁਰ (ਰਾਖਵਾਂ) ਲਈ ਆਜ਼ਾਦ ਉਮੀਦਵਾਰ ਜੈ ਗੋਪਾਲ ਧੀਮਾਨ, ਆਜ਼ਾਦ ਉਮੀਦਵਾਰ ਤਿਲਕ ਰਾਜ, ਸਮਾਜ ਭਲਾਈ ਮੋਰਚਾ ਦੇ ਪਰਮਜੀਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਸੋਮ ਪ੍ਰਕਾਸ਼ ਅਤੇ ਸਾਹਿਲ ਕੁਮਾਰ, ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਲਵਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਬੀਰ ਦਵਿੰਦਰ ਸਿੰਘ ਅਤੇ ਸਾਹਿਬ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਰਾਣੂ, ਭਾਰਤੀ ਲੋਕ ਸੇਵਾ ਦਲ ਦੇ ਜੋਧ ਸਿੰਘ ਅਤੇ ਅਵਤਾਰ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਅਸ਼ਵਨੀ ਕੁਮਾਰ, ਹਿੰਦ ਕਾਂਗਰਸ ਪਾਰਟੀ ਦੇ ਕਵਲਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਕ੍ਰਿਪਾਲ ਕੌਰ, ਲੋਕ ਸਭਾ ਹਲਕਾ ਲੁਧਿਆਣਾ ਤੋਂ ਹਿੰਦੁਸਤਾਨ ਸ਼ਕਤੀ ਸੈਨਾ ਦੇ ਦਵਿੰਦਰ ਭਗਰਿਆ, ਪੀਪਲਜ਼ ਪਾਰਟੀ ਆਫ਼ ਇੰਡੀਆ ਦੇ ਬ੍ਰਿਜੇਸ਼ ਕੁਮਾਰ, ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਅਤੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ ਇੰਦਰ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਪ੍ਰਦੀਪ ਸਿੰਘ, ਆਮ ਆਦਮੀ ਪਾਰਟੀ ਦੇ ਤੇਜਪਾਲ ਸਿੰਘ ਅਤੇ ਅਮਨਜੋਤ ਕੌਰ, ਹਿੰਦੂ ਸਮਾਜ ਪਾਰਟੀ ਦੇ ਰਜਿੰਦਰ ਕੁਮਾਰ ਅਤੇ ਅੰਬੇਦਕਰ ਨੈਸ਼ਨਲ ਕਾਂਗਰਸ ਦੇ ਬਿੰਟੂ ਕੁਮਾਰ ਟਾਂਕ, ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (ਰਾਖਵਾਂ) ਤੋਂ ਸਰਵਜਨ ਸੇਵਾ ਪਾਰਟੀ ਦੇ ਗੁਰਜੀਤ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਵਿਨੋਦ ਕੁਮਾਰ ਅਤੇ ਰਾਸ਼ਟਰੀ ਲੋਕ ਸਵਰਾਜ ਪਾਰਟੀ ਦੇ ਅਸ਼ੋਕ ਕੁਮਾਰ ਵੱਲੋਂ, ਲੋਕ ਸਭਾ ਹਲਕਾ ਫਰੀਦਕੋਟ (ਰਾਖਵਾਂ) ਲਈ ਰਾਸ਼ਟਰੀ ਜਨਸ਼ਕਤੀ ਪਾਰਟੀ (ਸੈਕੁਲਰ) ਦੀ ਰਜਿੰਦਰ ਕੌਰ ਸਫਰੀ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੈਟਿਕ) ਦੀ ਅਮਨਦੀਪ ਕੌਰ, ਇੰਡੀਅਨ ਨੈਸ਼ਨਲ ਕਾਂਗਰਸ ਦੇ ਜਾਵੇਦ ਅਖ਼ਤਰ, ਆਪਣਾ ਸਮਾਜ ਪਾਰਟੀ ਦੇ ਡਾ. ਸਵਰਨ ਸਿੰਘ ਅਤੇ ਸਮੀਕਸ਼ਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਅਤੇ ਗੁਰਿੰਦਰ ਪਾਲ ਸਿੰਘ ਰਣੀਕੇ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਦੇਵ ਸਿੰਘ, ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਜਨਮੇਜਾ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਹੰਸ ਰਾਜ ਗੋਲਡਨ, ਆਜ਼ਾਦ ਉਮੀਦਵਾਰ ਕੁਲਦੀਪ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਹਰਮੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ, ਲੋਕ ਸਭਾ ਹਲਕਾ ਬਠਿੰਡਾ ਲਈ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਆਜ਼ਾਦ ਉਮੀਦਵਾਰ ਕਰਤਾਰ ਸਿੰਘ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਵੱਲੋਂ, ਲੋਕ ਸਭਾ ਹਲਕਾ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਦੇਸਰਾਜ ਸਿੰਘ ਉਰਫ਼ ਦੇਸਾ ਸਿੰਘ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ, ਜਨਰਲ ਸਮਾਜ ਪਾਰਟੀ ਦੇ ਜਗਮੋਹਨ ਕ੍ਰਿਸ਼ਨ, ਆਜ਼ਾਦ ਉਮੀਦਵਾਰ ਤੁਲਸੀ ਸਿੰਘ, ਰਾਸ਼ਟਰੀਆ ਸਹਾਰਾ ਪਾਰਟੀ ਦੀ ਨਜੀਰਾ, ਆਜ਼ਾਦ ਉਮੀਦਵਾਰ ਰਤਨ ਲਾਲ ਅਤੇ ਇੰਡੀਅਨ ਡੈਮੋਕਰੈਟਿਕ ਰਿਪਬਲਿਕਨ ਫਰੰਟ ਦੇ ਬਲਵਿੰਦਰ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ ਪਟਿਆਲਾ ਲਈ ਕਾਂਗਰਸ ਪਾਰਟੀ ਦੀ ਪਰਨੀਤ ਕੌਰ ਅਤੇ ਹਿੰਮਤ ਸਿੰਘ ਕਾਹਲੋਂ, ਅੰਬੇਦਕਰਾਈਟ ਪਾਰਟੀ ਆਫ਼ ਇੰਡੀਆ ਦੇ ਹਰਪਾਲ ਸਿੰਘ, ਆਜ਼ਾਦ ਉਮੀਦਵਾਰ ਪ੍ਰਵੀਨ ਕੁਮਾਰ, ਆਜ਼ਾਦ ਉਮੀਦਵਾਰ ਸ਼ੰਕਰ ਲਾਲ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ, ਆਜ਼ਾਦ ਉਮੀਦਵਾਰ ਮਨਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਅਮਨਪ੍ਰੀਤ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।