ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
ਭਾਰੀ ਗਿਣਤੀ ਚ ਅਕਾਲੀ ਵਰਕਰਾਂ ਹਾਜਰੀ ਭਰੀ
ਹੁਸੈਨਪੁਰ (ਸਮਾਜ ਵੀਕਲੀ) ( ਕੌੜਾ ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਹਲਕਾ ਸੁਲਤਾਨਪੁਰ ਲੋਧੀ ਚ ਪਿੰਡ ਪਿੰਡ ਜਨ ਸੰਪਰਕ ਮੀਟਿੰਗਾਂ ਕਰਨ ਵਾਲੇ ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਚੀਮਾ ਅਰਜਨ ਐਵਾਰਡੀ ਰਿਟਾ. ਐਸ ਐਸ ਪੀ ਨੇ ਪਰਿਵਾਰ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਤੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਗੁਰਪ੍ਰੀਤ ਸਿੰਘ ਨੇ ਸੱਜਣ ਸਿੰਘ ਚੀਮਾ ਦੀ ਚੜ੍ਹਦੀਕਲਾ ਤੇ ਇਲਾਕੇ ਦੀ ਸੁੱਖ ਸ਼ਾਂਤੀ ਦੀ ਅਰਦਾਸ ਬੇਨਤੀ ਕੀਤੀ ਅਤੇ ਸੱਜਣ ਸਿੰਘ ਚੀਮਾ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ।ਇਸ ਧਾਰਮਿਕ ਸਮਾਗਮ ਚ ਹਲਕੇ ਦੇ ਪਿੰਡ ਪਿੰਡ ਤੋਂ ਭਾਰੀ ਗਿਣਤੀ ਚ ਵਰਕਰਾਂ ਸ਼ਿਰਕਤ ਕੀਤੀ ।ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ । ਉਪਰੰਤ ਹਲਕੇ ਦੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਅੱਜ ਸਤਿਗੁਰੂ ਪਾਤਸ਼ਾਹ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਪੁੱਜੇ ਹਨ ।
ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਸਾਂ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਜਿੱਥੇ 25 ਸਤੰਬਰ ਨੂੰ ਸੁਲਤਾਨਪੁਰ ਲੋਧੀ ਚ ਚੱਕਾ ਜਾਮ ਕੀਤਾ ਜਾਵੇਗਾ ਉੱਥੇ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਆਰੰਭ ਕੀਤੇ ਅੰਦੋਲਨ ਲਈ ਪੂਰਾ ਸਹਿਯੋਗ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮੈੰ ਦਿਨ ਰਾਤ ਹਲਕੇ ਦੇ ਲੋਕਾਂ ਦੀ ਸੇਵਾ ਲ਼ਈ ਕੰਮ ਕਰਦਾ ਹਾਂ ਤੇ ਅਗਰ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਮੇਰੇ ਨਾਲ ਮੇਰੇ ਫੋਨ ਤੇ ਸੰਪਰਕ ਕਰੇ ।
ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਵਲੋਂ ਮੈਨੂੰ ਜਿੰਨਾ ਪਿਆਰ ਸਤਿਕਾਰ ਮਿਲ ਰਿਹਾ ਹੈ ਮੈ ਉਸ ਲਈ ਇਲਾਕੇ ਦੀ ਸੰਗਤ ਦਾ ਰਿਣੀ ਹਾਂ । ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕਿਸੇ ਵੀ ਅਕਾਲੀ ਵਰਕਰ ਨਾਲ ਕੋਈ ਵਧੀਕੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਇਸ ਸਮੇ ਸੈਕੜੇ ਸਰਗਰਮ ਅਕਾਲੀ ਆਗੂ ਹਾਜਰ ਸਨ ।