ਪੁਲਵਾਮਾ ’ਚ ਹੋਏ ਅਤਿਵਾਦੀ ਹਮਲੇ ਤੋਂ ਵਿਵਾਦਤ ਬਿਆਨ ਦੇਣ ਕਾਰਨ ਦੇਸ਼ ਭਰ ’ਚ ਵਿਰੋਧ ਝੱਲਣ ਵਾਲੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਅੱਜ ਵੀ ਆਪਣੇ ਵੱਲੋਂ ਦਿੱਤੇ ਬਿਆਨ ’ਤੇ ਕਾਇਮ ਹਨ। ਹਾਲਾਂਕਿ ਪਹਿਲਾਂ ਉਨ੍ਹਾਂ ਨੇ ਮੀਡੀਆ ਨੂੰ ਕਸੂਰਵਾਰ ਠਹਿਰਾਉਂਦਿਆਂ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਗੱਲ ਆਖੀ ਸੀ ਪਰ ਅੱਜ ਦੀਨਾਨਗਰ ’ਚ ਉਨ੍ਹਾਂ ਆਪਣੇ ਬਿਆਨ ਨੂੰ ਸਹੀ ਦੱਸਿਆ। ਹਾਲਾਂਕਿ ਪੱਤਰਕਾਰਾਂ ਵੱਲੋਂ ਅਤਿਵਾਦੀ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਬਾਰੇ ਪੁੱਛੇ ਸਵਾਲ ਨੂੰ ਉਹ ਵਾਰ-ਵਾਰ ਟਾਲਦੇ ਰਹੇ। ਸੋਨੀ ਟੀਵੀ ਦੇ ‘ਕਪਿਲ ਸ਼ਰਮਾ ਕਾਮੇਡੀ ਸ਼ੋਅ’ ਵਿੱਚੋਂ ਬਾਹਰ ਕੀਤੇ ਜਾਣ ਦੀਆਂ ਖ਼ਬਰਾਂ ਨੂੰ ਨਵਜੋਤ ਸਿੰਘ ਸਿੱਧੂ ਨੇ ਸਿਰੇ ਤੋਂ ਖ਼ਾਰਜ ਕੀਤਾ ਅਤੇ ਕਿਹਾ ਕਿ ਇਸ ਸਬੰਧੀ ਟੀਵੀ ਚੈਨਲ ਵੱਲੋਂ ਕੋਈ ਅਧਿਕਾਰਿਤ ਤੌਰ ’ਤੇ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ ਹੈ। ਪਠਾਨਕੋਟ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ 120 ਕਰੋੜ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਸੀਵਰੇਜ ਅਤੇ ਵਾਟਰ ਸਪਲਾਈ ਪ੍ਰਾਜੈਕਟ ਦਾ ਐਲਾਨ ਕਰਨ ਲਈ ਆਉਣਾ ਸੀ ਪਰ ਅਚਾਨਕ ਉਨ੍ਹਾਂ ਦਾ ਦੌਰਾਂ ਰੱਦ ਹੋ ਗਿਆ। ਇਸ ਸਬੰਧੀ ਉਚ ਅਧਿਕਾਰੀਆਂ ਨੂੰ ਭਾਜਪਾ ਵੱਲੋਂ ਸਿੱਧੂ ਦਾ ਵਿਰੋਧ ਕਰਨ ਦੀ ਸੂੂਹ ਮਿਲੀ, ਜਿਸ ਕਾਰਨ ਪ੍ਰਸ਼ਾਸਨ ਨੇ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ।
INDIA ਹਮਲੇ ਬਾਰੇ ਦਿੱਤੇ ਬਿਆਨ ’ਤੇ ਕਾਇਮ ਹਾਂ: ਸਿੱਧ