ਹਰਸਿਮਰਤ ਕੌਰ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਦਾ ਢਕਵੰਜ -ਕੈਪਟਨ ਹਰਮਿੰਦਰ ਸਿੰਘ

ਫੋਟੋ ਕੈਪਸ਼ਨ-ਕੈਪਟਨ ਹਰਮਿੰਦਰ ਸਿੰਘ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਮਿਲਕਫੈਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ  ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਮੁੱਚੀ ਕਾਂਗਰਸ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਰਨ ਲਈ ਬਚਨਵੱਧ ਹੈ ।ਕੈਪਟਨ ਹਰਮਿੰਦਰ ਸਿੰਘ  ਨੇ ਕਿਹਾ ਕਿ ਭਾਜਪਾ ਐੱਨਡੀਏ ਦੇ ਖੇਤੀਬਾੜੀ ਬਿੱਲਾਂ ਨੇ ਉਸ ਦਾ ਕਿਸਾਨ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਕਿਸਾਨਾਂ ਲਈ ਆਪਣੇ ਆਪ ਨੂੰ ਹਿਤੈਸ਼ੀ ਅਖਵਾਉਣ ਵਾਲੇ ਅਕਾਲੀ ਅਤੇ ਭਾਜਪਾ ਪਾਰਟੀ ਦਾ ਸੱਚ ਸਾਹਮਣੇ ਆਇਆ ਹੈ।

ਕੈਪਟਨ ਹਰਮਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਦ ਦੀ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ  ਮੋਦੀ ਸਰਕਾਰ ਸੱਤਾ ਵਿੱਚ ਆਈ ਹੈ। ਇਸ ਨੇ ਹਰ ਵਰਗ ਦੇ ਹਿੱਤਾਂ ਵਿਰੁੱਧ ਲੋਕ ਮਾਰੂ ਫੈਸਲੇ ਲਏ ਹਨ ਉਨ੍ਹਾਂ ਕਿਹਾ ਕਿ ਨੋਟਬੰਦੀ ਤੇ ਜੀਐੱਸਟੀ ਵਰਗੇ ਲੋਕ ਮਾਰੂ ਫ਼ੈਸਲਿਆਂ ਨਾਲ ਦੇਸ਼ ਦੀ  ਅਰਥ ਵਿਵਸਥਾ ਹੇਠਾਂ ਖਿਸਕ ਗਈ ਤੇ ਆਮ ਲੋਕਾਂ ਦਾ ਜਿਊਣਾ ਦੁਰਬਰ ਹੋਇਆ ਹੈ । ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਕਿਸਾਨ ਵਿਰੋਧੀ ਰਵੱਈਆ ਅਪਣਾਇਆ ਹੈ ਅਤੇ ਖੇਤੀਬਾੜੀ ਬਿੱਲਾਂ ਨੇ ਭਾਜਪਾ  ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਨੇਤਾਵਾਂ ਵੱਲੋਂ ਕਿਸਾਨ ਵਿਰੋਧੀ ਫੈਸਲੇ ਦੀ ਹਾਮੀ ਭਰ ਕੇ ਸੂਬੇ ਦੀ ਕਿਸਾਨੀ ਨਾਲ ਧਰੋਹ ਕਮਾਇਆ ਹੈ ।

ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਦੀ ਕੇਂਦਰ ਸਰਕਾਰ ਦਾ ਹਿੱਸਾ ਬਣੇ ਰਹਿਣ ਦੇ ਫੈਸਲੇ  ਸਬੰਧੀ ਗੱਲ ਕਰਦਿਆਂ ਕਿਹਾ  ਹਰਸਿਮਰਤ ਕੌਰ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਦੇ ਢਕਵੰਜ ਤੋਂ ਵੱਧ ਹੋਰ ਕੁਝ ਨਹੀਂ । ਜੇਕਰ ਅਕਾਲੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਹਨ ਤਾਂ ਭਾਜਪਾ ਨਾਲ ਗਠਜੋੜ ਨੂੰ ਤੋੜਨ ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਣ ਹੋਣਗੇ ਅਤੇ ਲੋਕ ਇਨ੍ਹਾਂ ਡਰਾਮਿਆਂ ਤੋਂ ਭਲੀ ਭਾਂਤ ਜਾਣੂੰ ਹਨ ਉਨ੍ਹਾਂ ਪੰਜਾਬ ਦੇ ਭਾਜਪਾ ਨੇਤਾਵਾਂ ਵੱਲੋਂ ਖੇਤੀਬਾੜੀ ਬਿੱਲਾਂ ਦੇ ਹੱਕ ਵਿੱਚ ਦਿੱਤੇ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਮੂਰਖ ਨਹੀਂ ਬਣਾ ਸਕਦੇ ਅਤੇ ਕੇਂਦਰ ਦੀ  ਮੋਦੀ ਸਰਕਾਰ ਦੇ ਖੇਤੀਬਾੜੀ ਬਿੱਲ ਕਿਸਾਨੀ ਨੂੰ ਖ਼ਤਮ ਕਰਨ ਵਾਲੇ ਬਿੱਲ ਹਨ ਜਿਸ ਸਬੰਧੀ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ।

Previous articleਮਿੱਟੀ ਦੇ ਭਾਂਡੇ ਵੇਚਣ ਦਾ ਕੰਮ ਪਿੰਡਾ ਵਿੱਚੋਂ ਹੋ ਰਿਹਾ ਅਲੋਪ
Next articleਐੱਨਸੀਬੀ ਵੱਲੋਂ ਦੀਪਿਕਾ ਤੋਂ ਪੰਜ ਘੰਟੇ ਤੱਕ ਪੁੱਛ ਪੜਤਾਲ