ਸ਼ਾਹਬਾਦ ਮਾਰਕੰਡਾ (ਸਮਾਜਵੀਕਲੀ) : ਹਰਿਆਣਾ ਵਿਚ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਹੋਣਗੀਆਂ ਅਤੇ ਬਾਕੀ ਕਲਾਸਾਂ ਦੇ ਈਵਨ ਸਮੈਸਟਰ ਦੇ ਵਿਦਿਆਰਥੀਆਂ ਨੂੰ ਬਿਨਾਂ ਇਮਤਿਹਾਨ ਦੇ ਹੀ ਅਗਲੇ ਸਮੈਸਟਰ ਵਿਚ ਪ੍ਰਮੋਟ ਕਰ ਦਿੱਤਾ ਜਾਏਗਾ।
ਹਰਿਆਣਾ ਸਰਕਾਰ ਦੇ ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੀਆਂ ਸਾਰੀਆਂ ਯੂਨੀਵਰਸਟੀਆਂ ਦੇ ਵਾਈਸ ਚਾਂਸਲਰਾਂ ਅਤੇ ਸਰਕਾਰੀ, ਪ੍ਰਾਈਵੇਟ ਦੇ ਸੈਲਫ ਟਾਈਨੈਂਸ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਇਸ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਆਦੇਸ਼ ਰਾਹੀਂ ਯੂਨੀਵਰਸਟੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਫਾਈਨਲ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਪਹਿਲੀ ਜੁਲਾਈ ਤੋਂ 31 ਜੁਲਾਈ ਤੱਕ ਲੈ ਲਈਆਂ ਜਾਣ ਤੇ 7 ਅਗਸਤ ਤੱਕ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇ। ਕੁਰੂਕਸ਼ੇਤਰ ਸੂਨੀਵਰਸਿਟੀ ਨੇ ਫਾਈਨਲ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 7 ਜੁਲਾਈ ਤੋਂ ਲੈਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।