ਚੰਡੀਗੜ੍ਹ (ਸਮਾਜਵੀਕਲੀ): ਹਰਿਆਣਾ ਸਿੱਖਿਆ ਵਿਭਾਗ 27 ਜੁਲਾਈ ਤੋਂ ਸਾਰੇ ਸਕੂਲ ਦੁਬਾਰਾ ਖੋਲ੍ਹਣ ਦੀ ਯੋਜਨਾ ਬਣਾ ਰਿਹਾ ਹੈ। ਵਧੀਕ ਮੁੱਖ ਸਕੱਤਰ (ਸਕੂਲ ਸਿੱਖਿਆ) ਵੱਲੋਂ ਜਾਰੀ ਕੀਤੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ 1 ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਕੂਲ ਦੁਬਾਰਾ ਖੋਲ੍ਹਣਗੇ।