ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਮੋਦੀ ਨਾਲ ਮੁਲਾਕਾਤ ਅੱਜ

ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ, ਜਿਸ ਵਿਚ ਪ੍ਰਦਰਸ਼ਨ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ। ਚੌਟਾਲਾ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਨੇਤਾ ਹਨ, ਜੋ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਚ ਗੱਠਜੋੜ ਦੀ ਭਾਈਵਾਲ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਕੁੱਝ ਵਿਧਾਇਕਾਂ ਦੇ ਦਬਾਅ ਕਾਰਨ ਇਹ ਮੀਟਿੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਚੌਟਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

Previous articleਸ੍ਰੀਪਦ ਨਾਇਕ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਰਾਜਨਾਥ ਸਿੰਘ
Next articleਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸੜ ਕੇ ਮਨਾਈ ਜਾਵੇਗੀ ਲੋਹੜੀ