ਹਰਿਮੰਦਰ ਸਾਹਿਬ ਨਤਮਸਤਕ ਹੋਈ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ

ਚੰਡੀਗੜ੍ਹ, ਸਮਾਜ ਵੀਕਲੀ: ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਆਪਣੇ ਪਰਿਵਾਰ ਸਣੇ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਨਤਮਸਤਕ ਹੋਈ। ਕੰਗਨਾ ਪਹਿਲੀ ਵਾਰ ਹਰਿਮੰਦਰ ਸਾਹਿਬ ਆਈ ਤੇ ਉਸ ਨੇ ਇਸ ਧਾਰਮਿਕ ਯਾਤਰਾ ਸਬੰਧੀ ਤਸਵੀਰਾਂ ਸ਼ੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਹਨ। ਕੰਗਨਾ ਤਿੰਨ ਹਫਤੇ ਪਹਿਲਾਂ ਕਰੋਨਾ ਪਾਜ਼ੇਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਹ ਉਤਰੀ ਭਾਰਤ ਪਰਤ ਆਈ ਹੈ। ਦੱਸਣਯੋਗ ਹੈ ਕਿ ਕੰਗਨਾ ਮਨਾਲੀ ਦੀ ਰਹਿਣ ਵਾਲੀ ਹੈ ਤੇ ਉਸ ਨੇ ਇੰਸਟਗਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਹ ਉਤਰੀ ਭਾਰਤ ਵਿਚ ਜੰਮੀ ਪਲੀ ਹੈ ਪਰ ਅੱਜ ਪਹਿਲੀ ਵਾਰ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੰਗਾ ਵਿੱਚੋਂ ਛੇ ਹੋਰ ਕਰੋਨਾ ਸ਼ੱਕੀ ਮਰੀਜ਼ਾਂ ਦੀਆਂ ਲਾਸ਼ਾਂ ਮਿਲੀਆਂ
Next articleਪਹਿਲਵਾਨ ਸੁਸ਼ੀਲ ਕੁਮਾਰ ਨੂੰ ਉਤਰਾਖੰਡ ਲੈ ਕੇ ਗਈ ਪੁਲੀਸ