ਹੁਸੈਨਪੁਰ (ਸਮਾਜ ਵੀਕਲੀ) (ਕੌੜਾ): ਸਮੁੱਚੇ ਹਲਕੇ ਦੇ ਪਿੰਡਾਂ ਵਿੱਚ ਬਿਨਾਂ ਭੇਦ ਭਾਵ ਦੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਵੱਧ ਤੋਂ ਵੱਧ ਗ੍ਰਾਂਟ ਮਹੱਈਆਂ ਕਰਵਾਈ ਜਾ ਰਹੀ। ਇਹ ਸ਼ਬਦ ਸ਼ਬਦ ਸ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸੱਦਵਾਲ ਤੇ ਹੋਰ ਮੋਹਤਬਰਾਂ ਨਾਲ ਗੱਲਬਾਤ ਕਰਦਿਆਂ ਕਹੇ।ਉਹਨਾਂ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਅਤੇ ਸ਼ਹਿਰੀ ਖੇਤਰ ਅੰਦਰ ਵਿਕਾਸ ਦੇ ਸਮੁੱਚੇ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਵਿੱਚ ਪਾਰਦਰਸ਼ਤਾ ਲਿਆਉਂਣ ਲਈ ਲੋਕਾਂ ਦੇ ਸਮਾਰਟ ਕਾਰਡ ਆਨਲਾਈਨ ਕੀਤੇ ਗਏ ਹਨ ਅਤੇ ਇਸ ਪਾਸੇਂ ਕੰਮ ਨਿਰੰਤਰ ਚੱਲ ਰਿਹਾ ਹੈ।
ਵਿਧਾਇਕ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਦੇਸ਼ ਦਾ ਅਨਦਾਤਾ ਪਿਛਲੇ ਲੰਮੇ ਸਮੇਂ ਤੋਂ ਅਦੋਲਨ ਕਰ ਰਹੇ ਹਨ। ਪਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੋਈ ਤਸੱਲੀਬਖਸ਼ ਭਰੋਸਾ ਨਹੀਂ ਮਿਲ ਰਿਹਾ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹੱਕ ਰਸ ਵਾਸਤੇ ਤਰੰਤ ਕਦਮ ੳਠਾਏ ਅਤੇ ਖੇਤੀ ਸਬੰਧੀ ਬਣਾਏ ਗਏ ਕਾਲੇ ਕਨੂੰਨ ਤੁਰੰਤ ਰੱਦ ਕਰਕੇ ਦੇਸ਼ ਦੇ ਅੰਨਦਾਤਾ ਨੂੰ ਸੁਖ ਦਾ ਸਾਹ ਦੇਵੇ।ਇਸ ਮੌਕੇ ਉਹਨਾਂ ਪੁਲਿਸ ਪ੍ਰਸ਼ਾਸ਼ਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਪਿਛਲੇ ਸਮੇਂ ਤੋਂ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਸਨ।
ਜਿਹਨਾਂ ‘ਤੇ ਲਗਾਮ ਲਗਾਉਣ ਲਈ ਸਥਾਨਕ ਡੀਐਸਪੀ ਸਰਵਨ ਸਿੰਘ ਬੱਲ ਅਤੇ ਐਸਐਚਓ ਹਰਜੀਤ ਸਿੰਘ ਵਲੋਂ ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂ ਸਮੇਤ ਇੱਕ ਨਾਮੀ ਚੋਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ । ਜਿਸ ਨਾਲ ਇਲਾਕੇ ਦੇ ਲੋਕਾਂ ਨੇ ਸੁਖ ਦਾ ਸਾਹ ਲਿਆ।ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸੱਦੂਵਾਲ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਸਮੁੱਚੇ ਇਲਾਕੇ ਅੰਦਰ ਵਿਕਾਸ ਕਾਰਜ ਬਿਨਾਂ ਭੇਦ ਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਗ੍ਰਾਂਟਾ ਦੇ ਖੁਲੇ ਗੱਫੇ ਦਿੱਤੇ ਜਾ ਰਹੇ ਹਨ।ਉੁਹਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਕਾਂਗਰਸ ਪਾਰਟੀ ਹਮੇਸ਼ਾ ਤਤਪਰ ਹੈ ਅਤੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਉਣ ਲਈ ਵਿਧਾਇਕ ਚੀਮਾ ਵਲੋਂ ਦਿੱਤੀਆਂ ਹਦਾਇਤਾਂ ਦਾ ਉਹ ਪਾਲਣ ਕਰਨਗੇ।ਇਸ ਮੌਕੇ ਡੀਐਸਪੀ ਸਰਵਨ ਸਿੰਘ ਬੱਲ,ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਲਕਾਰ ਸਿੰਘ ਪਹਿਲਵਾਨ,ਯੂਥ ਕਾਂਗਰਸੀ ਆਗੂ ਨਵਨੀਤ ਸਿੰਘ ਚੀਮਾ,ਬਲਜਿੰਦਰ ਸਿੰਘ ਪੀਏ ਆਦਿ ਹਾਜਰ ਸਨ।