ਨਵੀਂ ਦਿੱਲੀ (ਸਮਾਜ ਵੀਕਲੀ) : ਹਾਥਰਸ ਬਲਾਤਕਾਰ ਤੇ ਹੱਤਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਅਲਾਹਾਬਾਦ ਹਾਈ ਕੋਰਟ ਕੇਸ ਦੇ ਸਾਰੇ ਪੱਖਾਂ ’ਤੇ ਵਿਚਾਰ ਕਰੇਗੀ ਤੇ ਸੀਬੀਆਈ ਉਥੇ ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰੇਗੀ। ਚੀਫ ਜਸਟਿਸ ਐੱਸਏ ਬੋਬਡੇ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਉੱਤਰ ਪ੍ਰਦੇਸ਼ ਤੋਂ ਬਾਹਰ ਕਰਵਾਉਣ ਤਬਦੀਲ ਕਰਨ ਦੀ ਪਟੀਸ਼ਨ ’ਤੇ ਵਿਚਾਰ ਸੀਬੀਆਈ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ। ਸਰਵਉੱਚ ਅਦਾਲਤ ਨੇ ਕਿਹਾ ਕਿ ਹਾਥਰਸ ਮਾਮਲੇ ਵਿੱਚ ਜਾਂਚ ਦੀ ਨਿਗਰਾਨੀ ਸਣੇ ਸਾਰੇ ਪੱਖਾਂ ਨੂੰ ਅਲਾਹਾਬਾਦ ਹਾਈ ਕੋਰਟ ਦੇਖੇਗਾ ਤੇ ਗਵਾਹਾਂ ਤੇ ਪਰਿਵਾਰ ਦੀ ਸੁਰੱਖਿਆ ’ਤੇ ਨਜ਼ਰ ਹਾਈ ਕੋਰਟ ਹੀ ਰੱਖੇਗੀ।
HOME ਹਾਥਰਸ ਕੇਸ ਦੀ ਨਿਗਰਾਨੀ ਅਲਾਹਾਬਾਦ ਹਾਈ ਕਰੋਟ ਕਰੇਗੀ: ਸੁਪਰੀਮ ਕੋਰਟ