ਹਾਰਦਿਕ ਪਟੇਲ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਨਵੀਂ ਦਿੱਲੀ (ਸਮਾਜਵੀਕਲੀ) : ਕਾਂਗਰਸ ਨੇ ਅੱਜ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਅਧਿਕਾਰਤ ਸੂਚਨਾ ’ਚ ਦੱਸਿਆ ਗਿਆ ‘‘ ਕਾਂਗਰਸ ਪ੍ਰਧਾਨ ਵੱਲੋਂ ਹਾਰਦਿਕ ਪਟੇਲ ਨੂੰ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦਿੱਤੀ ਗਈ।’’

ਪਟੇਲ (26) ਨੇ ਗੁਜਰਾਤ ’ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਦੀ ਅਗਵਾਈ ਕੀਤੀ ਸੀ। ਉਹ ਮਾਰਚ 2019 ’ਚ ਕਾਂਗਰਸ ’ਚ ਸ਼ਾਮਲ ਹੋਏ ਪਰ ਉਸ ਸਾਲ ਲੋਕ ਸਭਾ ਦੀ ਚੋਣ ਨਹੀਂ ਲੜੀ ਸੀ।

Previous articleਦੂਬੇ ਦਾ ਪਰਿਵਾਰ ਲਖਨਊ ਪਰਤਿਆ
Next articleਸੁਪਰੀਮ ਕੋਰਟ ’ਚ ਵਿਕਾਸ ਦੂਬੇ ਮੁਕਾਬਲੇ ਸਬੰਧੀ ਸਿੱਟ ਬਣਾਏ ਜਾਣ ਦੀ ਮੰਗ ਕਰਦੀ ਪਟੀਸ਼ਨ ਦਾਇਰ