ਹਾਰਦਿਕ ਪਟੇਲ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ

ਨਵੀਂ ਦਿੱਲੀ (ਸਮਾਜਵੀਕਲੀ) :  ਹਾਰਦਿਕ ਪਟੇਲ ਨੂੰ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਨੇ ਹਾਰਦਿਕ ਪਟੇਲ ਨੂੰ ਤੁਰਤ ਪ੍ਰਭਾਵ ਤੋਂ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਤਜਵੀਜ਼ ’ਤੇ ਆਪਣੀ ਮੁਹਰ ਲਾ ਦਿੱਤੀ ਹੈ।

ਪਟੇਲ 2015 ਵਿੱਚ ਹੋਏ ਪੱਟੀਦਾਰ ਅੰਦੋਲਨ ਜੋ ਹਿੰਸਕ ਹੋ ਗਿਆ ਸੀ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਉਹ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਸੀ। ਹਿੰਸਕ ਪ੍ਰਦਰਸ਼ਨਾਂ ਦੇ ਮਾਮਲੇ ਵਿੱਚ ਉਹ ਦੇਸ਼ਧਰੋਹ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਪਟੇਲ ਤੋਂ ਪਹਿਲਾਂ ਅਮਿਤ ਚਾਵੜਾ ਇਸ ’ਤੇ ਅਹੁਦੇ ’ਤੇ ਸਨ।

Previous articleਵੋਟਰਾਂ ਨੂੰ ਨਜ਼ਰਅੰਦਾਜ਼ ਕਰਨ ਦੀ ਭੁੱਲ ਨਾ ਕੀਤੀ ਜਾਵੇ: ਪਵਾਰ
Next articleਭਾਜਪਾ ਨੇ ਕੇਜਰੀਵਾਲ ਤੋਂ ਮੁਲਾਕਾਤ ਦਾ ਸਮਾਂ ਮੰਗਿਆ