ਸ਼ਿਮਲਾ (ਸਮਾਜ ਵੀਕਲੀ): ਹਿਮਾਚਲ ਵਿਚ ਕਰੋਨਾ ਦੇ ਕੇਸ ਵਧਣ ਤੋਂ ਬਾਅਦ ਸੂਬਾ ਸਰਕਾਰ ਨੇ ਚਾਰ ਜ਼ਿਲ੍ਹਿਆਂ ਵਿਚ 27 ਅਪਰੈਲ ਤੋਂ 10 ਮਈ ਤਕ ਰਾਤ ਦਾ ਕਰਫਿਊ ਲਾ ਦਿੱਤਾ ਹੈ। ਇਹ ਫੈਸਲਾ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕੀਤਾ ਗਿਆ। ਕਾਂਗੜਾ, ਊਨਾ, ਸੋਲਨ ਤੇ ਸਿਰਮੌਰ ਜ਼ਿਲ੍ਹਿਆਂ ਵਿਚ ਰਾਤ ਦਸ ਵਜੇ ਤੋਂ ਸਵੇਰ ਪੰਜ ਵਜੇ ਤਕ ਕਰਫਿਊ ਰਹੇਗਾ। ਹੋਰ ਜ਼ਿਲ੍ਹਿਆਂ ਤੋਂ ਹਿਮਾਚਲ ਆਉਣ ਵਾਲੇ ਸੈਲਾਨੀਆਂ ਨੂੰ 72 ਘੰਟੇ ਪਹਿਲਾਂ ਤਕ ਹੀ ਕਰੋਨਾ ਨੈਗੇਟਿਵ ਰਿਪੋਰਟ ਲਿਆਉਣੀ ਜ਼ਰੂਰੀ ਹੋਵੇਗੀ। ਜੇ ਹਿਮਾਚਲ ਵਾਸੀ ਆਪਣੇ ਸੂਬੇ ਵਿਚ ਦਾਖਲੇ ਲਈ ਕਰੋਨਾ ਦੀ ਆਰਟੀ-ਪੀਸੀਆਰ ਜਾਂਚ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਲਈ 14 ਦਿਨ ਘਰ ਵਿਚ ਹੀ ਇਕਾਂਤਵਾਸ ਰਹਿਣਾ ਜ਼ਰੂਰੀ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly