ਸਿਰਸਾ (ਸਮਾਜ ਵੀਕਲੀ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ।
ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ ਨੇ ਕਿਸਾਨਾਂ ’ਤੇ ਹਿਸਾਰ ਵਿੱਚ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਕਿਸਾਨ ਅੰਦੋਲਨ ਤੋਂ ਬੌਂਦਲ ਗਈ ਹੈ। ਮੁੱਖ ਮੰਤਰੀ ਜਾਣਬੁੱਝ ਕੇ ਲੋਕਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦੋਂਕਿ ਉਨ੍ਹਾਂ ਨੂੰ ਪਤਾ ਹੈ ਕਿ ਕਿਸਾਨ ਅੰਦੋਲਨ ਕਰ ਰਹੇ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਉਹ ਸਰਕਾਰ ਤੋਂ ਖਫ਼ਾ ਹਨ।
ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਨੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਹੀ ਕਿਸਾਨਾਂ ਨੂੰ ਅੰਦੋਲਨ ਹੋਰ ਤਿੱਖਾ ਕਰਨ ਲਈ ਹੁਣ ਮਜਬੂਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲੀਸ ਵੱਲੋਂ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly