ਹਿੰਦ ਪ੍ਰਸ਼ਾਂਤ ਖ਼ਿੱਤੇ ’ਚ ਸਾਂਝੇ ਹਿੱਤਾਂ ਨੂੰ ਹੁਲਾਰਾ ਦੇਣਗੇ ਅਮਰੀਕਾ-ਭਾਰਤ

US President Joe Biden and India's Prime Minister Narendra Modi .

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਆਡ (ਚਾਰ ਮੁਲਕਾਂ) ਦੀ ਬੈਠਕ ਦੌਰਾਨ ਅਮਰੀਕਾ ਅਤੇ ਭਾਰਤ ਵਿਚਾਲੇ ਸਹਿਯੋਗ ਵਧਣ ਦਾ ਸਵਾਗਤ ਕੀਤਾ ਹੈ। ਇਸ ’ਚ ਖੇਤਰੀ ਅਖੰਡਤਾ ਅਤੇ ਕੌਮਾਂਤਰੀ ਕਾਨੂੰਨਾਂ ਦੇ ਸਬੰਧ ’ਚ ਆਜ਼ਾਦ, ਖੁੱਲ੍ਹੇ ਅਤੇ ਸਾਰਿਆਂ ਦੀ ਪਹੁੰਚ ਵਾਲੇ ਹਿੰਦ ਪ੍ਰਸ਼ਾਤ ਖ਼ਿੱਤੇ ’ਚ ਬਹੁਧਿਰੀ ਸਹਿਯੋਗ ਸ਼ਾਮਲ ਹੈ। ਕੁਆਡ ਸੁਰੱਖਿਆ ਵਾਰਤਾ ’ਚ ਭਾਰਤ, ਅਮਰੀਕਾ, ਜਪਾਨ ਅਤੇ ਆਸਟਰੇਲੀਆ ਸ਼ਾਮਲ ਹਨ। ਸਾਂਝੇ ਬਿਆਨ ’ਚ ਮੋਦੀ ਅਤੇ ਬਾਇਡਨ ਨੇ ਸਪੱਸ਼ਟ ਨਜ਼ਰੀਏ ਦੀ ਪੁਸ਼ਟੀ ਕੀਤੀ ਜੋ ਅਮਰੀਕਾ-ਭਾਰਤ ਰਿਸ਼ਤਿਆਂ ਨੂੰ ਅੱਗੇ ਵਧਾਏਗਾ।

ਇਸ ’ਚ ਰਣਨੀਤਕ ਸਾਂਝੇਦਾਰੀ ਅਤੇ ਆਸੀਆਨ ਤੇ ਕੁਆਡ ਮੈਂਬਰਾਂ ਸਮੇਤ ਖੇਤਰੀ ਗੁੱਟਾਂ ਨਾਲ ਮਿਲ ਕੇ ਕੰਮ ਕਰਨਾ ਅਤੇ ਹਿੰਦ ਪ੍ਰਸ਼ਾਂਤ ਖ਼ਿੱਤੇ ’ਚ ਸਾਂਝੇ ਹਿੱਤਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਦੱਖਣੀ ਚੀਨ ਸਾਗਰ ’ਤੇ ਚੀਨ ਆਪਣਾ ਦਾਅਵਾ ਜਤਾਉਂਦਾ ਆ ਰਿਹਾ ਹੈ ਜਿਸ ਨੂੰ ਲੈ ਕੇ ਉਥੇ ਜਪਾਨ ਨਾਲ ਵਿਵਾਦ ਚੱਲ ਰਿਹਾ ਹੈ। ਦੋਵੇਂ ਆਗੂਆਂ ਨੇ ਕੋਵਿਡ-19 ਮਹਾਮਾਰੀ ਅਤੇ ਹੋਰ ਸਿਹਤ ਚੁਣੌਤੀਆਂ ਖ਼ਿਲਾਫ਼ ਲੜਾਈ ਨੂੰ ਖ਼ਤਮ ਕਰਨ ’ਤੇ ਵੀ ਜ਼ੋਰ ਦਿੱਤਾ। ਬਿਆਨ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਇਸ ਸਾਲ ਦੇ ਅਖੀਰ ’ਚ ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਤੇ ਰੱਖਿਆ ਮੰਤਰੀਆਂ ਦੀ 2+2 ਵਾਰਤਾ ਰਾਹੀਂ ਵਿਚਾਰ ਵਟਾਂਦਰੇ ਦਾ ਵੀ ਸਵਾਗਤ ਕੀਤਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleDeoband seminary head backs Taliban’s gender segregation in education
Next articleGlobal Covid-19 caseload tops 231.4 mn