ਹੁਸ਼ਿਆਰਪੁਰ ਚ 24 ਨਵੇ ਪਾਜੇਟਿਵ ਮਰੀਜ ਗਿਣਤੀ ਹੋਈ 7325 ਅਤੇ 2 ਮੋਤ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1462 ਨਵੇ ਸੈਪਲ ਲੈਣ  ਨਾਲ ਅਤੇ 1430 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ  24  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7325 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 212474 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  203856 ਸੈਪਲ  ਨੈਗਟਿਵ,  ਜਦ ਕਿ 2742  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 279 ਹੈ ।

ਐਕਟਿਵ ਕੇਸਾ ਦੀ ਗਿਣਤੀ   ਹੈ 181 ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6865 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  17 ਪਾਜੇਟਵ ਮਰੀਜ ਹਨ  । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ ਦੋ ਮੋਤਾਂ ਹੋਈਆ ਹਨ 70 ਸਾਲਾ ਵਿਆਕਤੀ ਵਾਸੀ ਚੱਕ ਤਲਵੰਡੀ ਗੋਨੀ  ਮੌਤ ਘਰ ਵਿੱਚ ਹੋਈ ਹੈ (2) 70 ਸਾਲਾ ਔਰਤ ਵਾਸੀ ਜਗਤਪੁਰਾ ਹੁਸ਼ਿਆਰਪੁਰ ਵਾਸੀ ਸਿਵਲ ਹਸਪਤਾਲ ਹੁਸ਼ਿਆਰਪੁਰ ।

ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Previous articleकोविड के बावजूद आर सी एफ ने कोच उत्‍पादन में रचा नया कीर्तिमान
Next articleਗਾਇਕਾ ਸ਼ੁਦੇਸ਼ ਕੁਮਾਰੀ ‘ਕੁਰਬਾਨੀਆਂ’ ਟਰੈਕ ਨਾਲ ਗੁਰੂ ਸਹਿਬਜਾਦਿਆਂ ਨੂੂੰ ਦੇਵੇਗੀ ਸ਼ਰਧਾਂਜਲੀ