ਹੁਸ਼ਿਆਰਪੁਰ ਚ 25 ਪਾਜੇਟਿਵ ਮਰੀਜ , , 3 ਮੌਤਾ ,ਗਿਣਤੀ ਹੋਈ 4715

ਹੁਸ਼ਿਆਰਪੁਰ/ਸ਼ਾਮਚੁਰਾਸੀ  (ਚੁੰਬਰ) (ਸਮਾਜ ਵੀਕਲੀ) –  ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1318 ਨਵੇ ਸੈਪਲ ਲੈਣ  ਨਾਲ ਅਤੇ 804  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 25 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4714 ਹੋ ਗਈ ਹੈ ।

ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 111605 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  105642 ਸੈਪਲ  ਨੈਗਟਿਵ,  ਜਦ ਕਿ 1705 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 170 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 478, ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 4067 । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 25 ਪਾਜੇਟਿਵ ਕੇਸ  ਨਵੇ ਹਨ ।

ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   18 ਪਾਜੇਟਵ ਮਰੀਜ ਹਨ । ਮੌਤਾਂ ਦੀ ਗਿਣਤੀ 3 ਹੈ (1) ਪਹਿਲੀ ਮੌਤ 66 ਸਾਲਾ ਔਰਤ  ਵਾਸੀ  ਤਲਵਾੜਾ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ (2) 93 ਸਾਲਾ ਔਰਤ  ਵਾਸੀ ਭੋਲ ਕਲੋਤਾ ਮੋਤ ਸਿਵਲ ਹਸਪਤਾਲ ਦਸੂਹਾ (3) 74  ਸਾਲਾ ਵਿਆਕਤੀ ਵਾਸੀ ਸੀ ਚਠਿਆਲ ਭੂੰਗਾਂ ਮੌਤ ਨਿਜੀ ਹਸਪਤਾਲ ਜਲੰਧਰ ।  ਇਹ 3 ਮਰੀਜ ਕੋਰੋਨਾ ਪਾਜੇਟਿਵ ਸਨ । ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Previous articleFamily will not immerse ashes of Hathras victim
Next articleNow, Maha BJP leader slams UP police for manhandling Priyanka