ਹੁਸ਼ਿਆਰਪੁਰ ਜਿਲੇ ਵਿੱਚ 10 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ936,ਅਤੇ ਇਕ ਮੌਤ ਹੋਣ ਨਾਲ ਮੋਤਾਂ ਦੀ ਗਿਣਤੀ ਹੋਈ

ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) (ਸਮਾਜ ਵੀਕਲੀ) : – ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1494 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 1084 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 10 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 926 ਹੋ ਗਈ ਹੈ , ਅਤੇ ਇਕ ਮੌਤ ਹੋਰ  ਹੋਣ ਨਾਲ ਮੌਤਾਂ ਦੀ ਗਿਣਤੀ ਹੋਈ 26 ।

ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 46041 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 41676 ਸੈਪਲ  ਨੈਗਟਿਵ,  ਜਦ ਕਿ 3456 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 61 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 172 ਹੈ , ਤੇ 738   ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ  । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 10  ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਸ਼ਹਿਰ ਨਾਲ   ਮਾਲ ਰੋਡ  4 ,   ਦਸੂਹਾ 1 , ਮੁਕੇਰੀਆਂ 2 ,  ਹਾਜੀਪੁਰ ਨਾਲ 1  ਸਿਹਤ ਬਲਾਕਾਂ ਨਾਲ ਸਬੰਧਿਤ  ਹਨ ਅਤੇ ਇਕ  ਮੌਤ ਬਜਵਾੜਾ ਨਿਵਾਸੀ 45 ਸਾਲਾ ਔਰਤ  ਦੀ ਗੁਰੂ ਨਾਨਕ ਮੈਡੀਕਲ ਕਾਲਿਜ ਤੋ ਰਿਪੋਟ ਹੋਈ ਹੈ ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ ।  ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ  ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ

Previous articleਸੱਚਖੰਡ ਬੱਲਾਂ ਦੇ ਮਹਾਪੁਰਸ਼ ਡੇਰਾ ਤਾਰਾਗੜ• ਵਿਖੇ ਸ਼ਰਧਾਂਜਲੀ ਦੇਣ ਪੁੱਜੇ
Next articleਗਾਇਕ ਕੁਮਾਰ ਵਿਨੋਦ ਦਾ ‘ਮੈਂ ਪ੍ਰਦੇਸੀ’ ਰਿਲੀਜ਼