ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ।ਹੁਸ਼ਿਆਰਪੁਰ ਜਿਲੇ ਵਿੱਚ 103 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 1327 , 2 ਮੌਤਾਂ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 35 ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1100 ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 1542 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 103 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1327 ਹੋ ਗਈ ਹੈ ।
ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 55138 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 50785 ਸੈਪਲ ਨੈਗਟਿਵ, ਜਦ ਕਿ 3044 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 35 ਹੈ। ਐਕਟਿਵ ਕੇਸਾ ਦੀ ਗਿਣਤੀ 372 ਹੈ , ਤੇ 920 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 103 ਕੇਸ ਹੁਸ਼ਿਆਰਪੁਰ ਕੇਸ ਵੱਖ ਵੱਖ ਸਿਹਤ ਬਲਾਕਾਂ ਨਾਲ ਸਬੰਧਿਤ ਹਨ ।
ਇਸ ਤੋ ਇਲਾਵਾ 1 ਮੌਤ ਨਿਸ਼ਾਨ ਸਿੰਘ 60 ਸਾਲਾ ਵਾਸੀ ਜਲਾਲ ਪੁਰ ਦੀ ਐਮ ਐਚ ਜਲੰਧਰ ਤੋ ਜਦ ਕਿ ਦੂਸਰੀ ਮੌਤ ਸੁੱਚਾ ਸਿੰਘ 76 ਸਾਲ ਵਾਸੀ ਗੰੜਸੰਕਰ ਦੀ ਜਿਲਾ ਮੋਹਾਲੀ ਤੋ ਰਿਪੋਟ ਹੋਈ ਹੈ । ਇਹ ਦੋਨੋ ਵੀ ਕੋਰੋਨਾ ਪਾਜੇਟਿਵ ਸੀ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ ।
ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ