ਹੁਸ਼ਿਆਰਪੁਰ ਜਿਲੇ ਵਿੱਚ 113 ਪਾਜੇਟਿਵ ਮਰੀਜ ਗਿਣਤੀ ਹੋਈ 4573 , 3 ਮੌਤਾ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ):    ਕੋਵਿਡ 19 ਵਾਇਰਸ ਦੇ ਪਾਜੇਟਿਵ ਮਰੀਜਾਂ ਲਈ ਜਿਲੇ ਵਾਸੀਆ ਲਈ ਆਈ. ਐਮ. ਏ. ਯੂਨਿਟ ਹੁਸ਼ਿਆਰਪੁਰ ਵੱਲੋ  ਸੈਟ ਜੋਸਿਫ ਹਸਪਤਾਲ ਵਿੱਚ 20 ਬਿਸਤਰਿਆ ਦਾ ਲੈਬਲ 2 ਅਤੇ ਲੈਬਲ 3  ਕੋਵਿਡ ਕੇਅਰ ਹਸਪਤਾਲ ਬਣਾਇਆ ਗਿਆ ਜਿਸ ਦਾ ਉਦਘਾਟਿਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਸ਼ੁੰਦਰ ਸ਼ਾਮ ਅਰੋੜਾ ਵੱਲੋ ਕੀਤਾ ਗਿਆ ਹੈ ।

ਇਸ ਹਸਪਤਾਲ ਵਿੱਚ ਵੈਟੀਲੇਟਰ ਦੀ ਸਹੂਲਤ ਵੀ ਉਬਲੱਭਧ ਹੈ ਅਤੇ ਕੋਵਿਡ ਦੇ ਮਰੀਜਾਂ ਦਾ ਇਲਾਜ ਮੁੱਫਤ ਹੋਵੇਗਾ  ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2020 ਨਵੇ ਸੈਪਲ ਲੈਣ  ਨਾਲ ਅਤੇ 1326 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 113 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4573 ਹੋ ਗਈ ਹੈ ।

ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 107016 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  100562 ਸੈਪਲ  ਨੈਗਟਿਵ,  ਜਦ ਕਿ 2311 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 160 ਹੈ । ਐਕਟਿਵ ਕੇਸਾ ਦੀ ਗਿਣਤੀ 605  ਹੈ । ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 3808 । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 113 ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 27ਕੇਸ ਸਬੰਧਿਤ ਹਨ ਜਦ ਕੇ 86 ਕੇਸ ਦੂਜੀਆ ਸਿਹਤ ਸੰਸਥਵਾਂ ਦੇ ਨਾਲ  ਸਬੰਧਿਤ ਹਨ  ।

ਜਿਲੇ ਵਿੱਚ ਤਿੰਨ   ਮੌਤਾਂ (1) 40 ਸਾਲਾ  ਔਰਤ  ਵਾਸੀ ਬਾਲਾਂ  ਦੀ  ਮੌਤ ਨਿਜੀ ਹਸਪਤਾਲ ਜਲੰਧਰ  , (2) 67 ਸਾਲਾ ਔਰਤ   ਵਾਸੀ ਬਜਵਾੜਾ ਦੀ ਮੌਤ ਪਟੇਲ ਹਸਪਤਾਲ ਜਲੰਧਰ  (3) 47  ਸਾਲਾ ਵਿਆਕਤੀ  ਵਾਸੀ ਡਾਹਲੇਵਾਲ  ਦੀ ਮੌਤ ਨਿਜੀ ਹਸਪਤਾਲ ਜਲੰਧਰ । ਇਹ 3 ਮਰੀਜ ਕੋਰੋਨਾ ਪਾਜੇਟਿਵ ਸਨ । ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Previous articleRahul led Cong team to visit Hathras on Saturday again
Next articleਹਾਥਰਸ ਕਾਂਡ ਦੇ ਦੋਸ਼ੀਆਂ ਨੂੰ ਤਤਕਾਲ ਫਾਂਸੀ ਦੇਣ ਲਈ ਰੋਸ ਵੱਜੋਂ ਕੱਢਿਆ ਕੈਂਡਲ ਮਾਰਚ