ਹੁਸ਼ਿਆਰਪੁਰ ਜਿਲੇ ਵਿੱਚ 15 ਨਵੇ ਪਾਜੇਟਿਵ ਮਰੀਜ ਗਿਣਤੀ ਹੋਈ 6935

ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) (ਸਮਾਜ ਵੀਕਲੀ) ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  863 ਨਵੇ ਸੈਪਲ ਲੈਣ  ਨਾਲ ਅਤੇ 1174 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 15  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6935 ਹੋ ਗਈ ਹੈ  ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 194042 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  186783 ਸੈਪਲ  ਨੈਗਟਿਵ,  ਜਦ ਕਿ 1645 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 13ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 25ਹੈ  ਐਕਟਿਵ ਕੇਸਾ ਦੀ ਗਿਣਤੀ   ਹੈ 154,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6526 ਹਨ   ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 15 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 5 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  10 ਪਾਜੇਟਵ ਮਰੀਜ ਹਨ    ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  
Previous articleਦੇਸ਼ ਦੇ ਅੰਨਦਾਤਾ ਉੱਪਰ ਤਸ਼ਦੱਦ ਕਰਕੇ ਹਿਟਲਰੀ ਫੈਸਲੇ ਥੋਪਣਾ ਚਾਹੰਦੀ ਮੋਦੀ ਸਰਕਾਰ
Next articleSikh Education Forum commemorate ‘Day of Liberation’